ਤਰਨ ਤਾਰਨ, 22 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਖਿਲਾਫ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਚੱਲ ਰਹੀ ਜੰਗ ਵਿਚ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਜਿਸ ਤਹਿਤ ਸਬ ਡਵੀਜਨ ਸਿਟੀ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਅਜੇ ਪੁੱਤਰ ਹਰਜੀਤ ਸਿੰਘ ਵਾਸੀ ਗਲੀ ਦੇਵੀਆ ਰਾਮ ਵਾਲੀ ਗੁਰੂ ਕਾ ਖੂਹ ਤਰਨ ਤਾਰਨ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਿਸ ਨੇ ਪ੍ਰਭਜੀਤ ਸਿੰਘ ਉਰਫ ਗਗਨ ਪੁੱਤਰ ਮੁਖਤਾਰ ਸਿੰਘ ਵਾਸੀ ਕੋਟ ਧਰਮ ਚੰਦ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 307 ਗ੍ਰਾਮ ਹੈਰੋਇਨ ਬ੍ਰਰਾਮਦ ਕੀਤੀ ਗਈ | ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਥਾਣਾ ਸਦਰ ਤਰਨ ਤਾਰਨ ਨੇ ਪੁਲਿਸ ਨੇ ਚਮਕੌਰ ਸਿੰਘ ਉਰਫ ਕਾਲੂ ਪੁੱਤਰ ਪੱਪੂ ਸਿੰਘ ਪਿੰਡ ਪੰਡੋਰੀ ਗੋਲਾ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 08 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਵਲਟੋਹਾ ਨੇ ਅਣਛਪਾਤੇ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ 200 ਲੀਟਰ ਲਾਹਣ ਬਰਾਮਦ ਦਾ ਮਾਮਲਾ ਦਰਜ ਕੀਤਾ ਹੈ, ਜਿਸ ਵਿਚ ਮੁਲਜਮ ਦੀ ਭਾਲ ਚੱਲ ਰਹੀ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ 20 ਕਿਲੋ ਲਾਹਣ ਬਰਾਮਦੀ ਦਾ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਪੁਲਿ ਨੇ ਵੀ 20 ਕਿਲੋ ਲਾਹਣ ਬਰਾਮਦਗੀ ਮਾਮਲੇ ਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ |ਸਬ-ਡਵੀਜ਼ਨ ਪੱਟੀ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਪੁਲਿਸ ਨੇ ਸੰਨੀ ਪੁੱਤਰ ਲੱਖਾ ਸਿੰਘ ਵਾਸੀ ਵਾਰਡ ਨੰਬਰ 7 ਸਰਹਾਲੀ ਰੋਡ ਪੱਟੀ ਅਤੇ ਕਿਰਨਜੀਤ ਸਿੰਘ ਪੁੱਤਰ ਗੁਰਇਕਬਾਲ ਸਿੰਘ ਵਾਸੀ ਪਿੰਡ ਲੌਹਕਾ ਨੂੰ ਗਿ੍ਫਤਾਰ ਕਰਕੇ ਇਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਦੇ ਨਾਲ ਹੀ ਥਾਣਾ ਸਦਰ ਪੱਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਦਰਜ ਕੀਤੇ ਆਬਕਾਰੀ ਐਕਟ ਜਿਸ ਵਿਚ 26,250 ਐਮ.ਐਲ ਨਾਜਾਇਜ ਸ਼ਰਾਬ ਬਰਾਮਦ ਕੀਤੀ ਗਈ | ਜਿਸ ਵਿਚ ਮੁਲਜਮ ਦੀ ਭਾਲ ਚੱਲ ਰਹੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਮੁਠਿਆਵਾਲਾ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸੇ ਲੜੀ ਦੇ ਤਹਿਤ ਪੀ.ਓ ਸਟਾਫ ਤਰਨ ਤਾਰਨ ਪੁਲਿਸ ਵਲੋਂ 2 ਭਗੌੜਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਵਿਚ ਥਾਣਾ ਸਿਟੀ ਤਰਨ ਤਾਰਨ ਵਿਖੇ ਐੱਨ.ਡੀ.ਪੀ.ਐਸ ਐਕਟ ਦਰਜ ਮਾਮਲੇ ਵਿਚ ਕੋਮਲਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਸੇਵਾ ਸਿੰਘ ਵਾਸੀ ਨੰਦਪੁਰ, ਜਿਸ ਨੂੰ ਅਦਾਲਤ ਵਲੋੋਂ ਪੀ.ਓ ਕਰਾਰ ਦਿੱਤਾ ਗਿਆ ਸੀ, ਨੂੰ ਪੀ.ਓ ਸਟਾਫ ਦੇ ਇੰਚਾਰਜ ਐੱਸ.ਆਈ. ਗੁਰਭੇਜ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਗਿ੍ਫਤਾਰ ਕੀਤਾ ਹੈ | ਇਸ ਦੇ ਨਾਲ ਹੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਐੱਨ.ਡੀ.ਪੀ.ਐੱਸ ਐਕਟ ਤਹਿਤ ਲੋੜੀਦੇ ਮਨਪ੍ਰੀਤ ਸਿੰਘ ਉਰਫ ਮਾਪੀ ਪੁੱਤਰ ਸੁਖਦੇਵ ਸਿੰਘ ਵਾਸੀ ਬ੍ਰਹਮਪੁਰਾ, ਜਿਸ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ, ਨੂੰ ਕਾਬੂ ਕੀਤਾ ਗਿਆ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |