28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਾਬਾ ਬਸਤਾ ਸਿੰਘ ਸਕੂਲ ਕੈਰੋਂ ਵਿਖੇ ਤਿੰਨ ਰੋਜ਼ਾ ਖੇਡ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 23-12-2025
ਪੱਟੀ, 22 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਜਿੱਥੇ ਪੜ੍ਹਾਈ ਵੱਲ ਪੂਰਾ ਧਿਆਨ ਦਿੱਤਾ ਜਾਂਦਾ ਹੈ, ਉੱਥੇ ਹੀ ਸਰੀਰਕ ਵਿਕਾਸ ਲਈ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ | ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਇਸੇ ਤਹਿਤ ਮਿਤੀ 17, 18, 19 ਦਸੰਬਰ ਨੂੰ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਵਿਖੇ ਤਿੰਨ ਦਿਨਾਂ ਖੇਡ ਮੁਕਾਬਲੇ ਕਰਵਾਏ ਗਏ | ਖੇਡਾਂ ਦੇ ਪਹਿਲੇ ਦਿਨ ਖੇਡਾਂ ਦਾ ਆਗਾਜ਼ ਸਕੂਲ ਦੇ ਸਰਪ੍ਰਸਤ ਬਾਬਾ ਸੁਰਜੀਤ ਸਿੰਘ ਵਲੋਂ ਰੰਗ ਬਿਰੰਗੇ ਗੁੁਬਾਰੇ ਖੁੱਲ੍ਹੇ ਅਸਮਾਨ ਵਿਚ ਛੱਡ ਕੇ ਕੀਤਾ ਗਿਆ | ਇਸ ਉਪਰੰਤ ਬੱਚਿਆਂ ਵਲੋਂ ਸ਼ਬਦ ਗਾਇਨ ਕੀਤੇ ਗਏ | ਇਸ ਸਪੋਰਟਸ ਮੀਟ ਵਿਚ ਸਭ ਤੋਂ ਪਹਿਲੇ ਦਿਨ ਸਕੂਲ ਦੇ ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਲੈਮਨ ਸਪੂਨ ਰੇਸ, 100 ਮੀਟਰ ਰੇਸ, ਇਕ ਲੱਤ ਰੇਸ, ਤਿੰਨ ਲੱਤ ਰੇਸ ਅਤੇ ਸੀਨੀਅਰ ਵਿਦਿਆਰਥੀਆਂ ਵੱਲੋਂ ਖੋ-ਖੋ, ਕਬੱਡੀ, 400 ਮੀਟਰ, ਰਿਲੇਅ ਰੇਸ, ਸ਼ਾਟਪੁੱਟ, ਰੱਸਾਕਸੀ ਮੁਕਾਬਲਿਆਂ ਵਿਚ ਭਾਗ ਲਿਆ | ਖੇਡ ਮੁਕਾਬਲਿਆਂ ਦੇ ਨਾਲ ਨਾਲ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਉਪਦੇਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਲੀਡਰਸ਼ਿਪ, ਪ੍ਰੇਮ ਭਾਵਨਾ ਅਤੇ ਈਰਖਾ ਰਹਿਤ ਜਿਉਣਾ ਸਿਖਾਉਂਦੀਆਂ ਹਨ | ਇਨ੍ਹਾਂ ਖੇਡ ਮੁਕਾਬਲਿਆਂ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ, ਡਰਾਈਵਰਾਂ ਅਤੇ ਹੋਰਨਾਂ ਕਰਮਚਾਰੀਆਂ ਨੇ ਵੀ ਕਈ ਖੇਡ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਇਨਾਮ ਪ੍ਰਾਪਤ ਕੀਤੇ | ਇਸ ਤਿੰਨ ਦਿਨਾਂ ਦੌਰਾਨ ਖੁਸ਼ਨਮਾ ਮਾਹੌਲ ਵਿਚ ਸਭ ਨੇ ਬਹੁਤ ਹੀ ਆਨੰਦ ਮਾਣਿਆ |

Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਵਲੋਂ ਹੜ੍ਹ ਪੀੜਤਾਂ ਦੀ ਮਦਦ <br/> ਅਗਲੀ ਖ਼ਬਰ 82ਵੇਂ ਮਹੀਨੇ ਦਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ <br/>
Ad Position 24