28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਨਰੇਗਾ ਮਜ਼ਦੂਰਾਂ ਨੇ ਨਾਅਰਿਆਂ ਦੀ ਗੂੰਜ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ- ਗੋਹਲਵੜ <br/>

Ad Position 21
No active advertisement
ਅਜੀਤ ਡੈਸਕ 23-12-2025
ਤਰਨ ਤਾਰਨ, 22 ਦਸੰਬਰ (ਹਰਿੰਦਰ ਸਿੰਘ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਵਰਕਰਾਂ ਨੇ ਪਿੰਡ ਰਟੌਲ ਗੁਰਮੀਤ ਕੌਰ, ਸਰਬਜੀਤ ਸਿੰਘ ਰਟੌਲ, ਕਰਤਾਰ ਸਿੰਘ ਕੋਟਲੀ ਆਦਿ ਆਗੂਆਂ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਹੋਇਆ | ਇਕੱਠ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਬਲਦੇਵ ਸਿੰਘ ਗੋਹਲਵੜ, ਤਹਿਸੀਲ ਪ੍ਰਧਾਨ ਅੰਗਰੇਜ਼ ਸਿੰਘ ਰਟੌਲ, ਤਹਿਸੀਲ ਵਿੱਤ ਸਕੱਤਰ ਦਵਿੰਦਰ ਸਿੰਘ ਪੱਖੋਕੇ ਅਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਮਨਪ੍ਰੀਤ ਸਿੰਘ, ਕਾਮਰੇਡ ਪਰਮਜੀਤ ਸਿੰਘ ਕੋਟਲੀ ਆਦਿ ਆਗੂਆਂ ਨੇ ਸੰਬੋਧਨ ਕੀਤਾ | ਗੋਹਲਵੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸ਼ਰਦ ਰੁੱਤ ਦੇ ਪਾਰਲੀਮੈਂਟ ਸੈਸ਼ਨ 'ਚ ਗਰੀਬ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਮਹਾਤਮਾ ਗਾਂਧੀ ਰਾਸਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ ) ਕਾਨੂੰਨ ਨੂੰ ਤੋੜ ਕੇ ਵਿਕਾਸ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ (ਗ੍ਰਾਮੀਣ) ਬਿੱਲ ਨੂੰ ਪ੍ਰਵਾਨਗੀ ਦੇ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰ ਵਿਰੋਧੀ ਸਰਕਾਰ ਹੈ | ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜਿੰਦਾਬਾਦ, ਮੋਦੀ ਸਰਕਾਰ ਮੁਰਦਾਬਾਦ, ਮਨਰੇਗਾ ਕਾਨੂੰਨ ਬਹਾਲ ਕਰੋ, ਹੱਕਾਂ ਲਈ ਜੋ ਲੜਦੇ ਲੋਕ, ਜੇਲ੍ਹਾਂ ਤੋਂ ਨਹੀਂ ਡਰਦੇ ਲੋਕ ਨਾਅਰਿਆਂ ਦੀ ਗੂੰਜ 'ਚ ਮਨਰੇਗਾ ਮਜ਼ਦੂਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਗੋਹਲਵੜ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈ ਕੇ ਮਨਰੇਗਾ ਐਕਟ 2005 ਹੀ ਬਹਾਲ ਰੱਖਿਆ ਜਾਵੇ | ਇਸ ਮੌਕੇ ਪ੍ਰਗਟ ਸਿੰਘ, ਮਨਦੀਪ ਕੌਰ ਕੋਟਲੀ, ਸਤਨਾਮ ਸਿੰਘ, ਸੰਦੀਪ ਕੌਰ, ਹਰਜਿੰਦਰ ਕੌਰ, ਕੁਲਦੀਪ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਸਤਨਾਮ ਸਿੰਘ,ਰਾਜਬੀਰ ਕੌਰ, ਸੁਖਦੇਵ ਸਿੰਘ, ਨਿਸ਼ਾਨ ਸਿੰਘ ਮਿਸਤਰੀ ਰਟੌਲ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਗੋਹਲਵੜ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਮੱਲਾ ਸਮੇਤ ਪ੍ਰਤਾਪ ਬਾਜਵਾ ਨੂੰ ਮਿਲਣ ਪੁੱਜੇ <br/> ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਵਲੋਂ ਹੜ੍ਹ ਪੀੜਤਾਂ ਦੀ ਮਦਦ <br/>
Ad Position 24