ਖਡੂਰ ਸਾਹਿਬ, 22 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਜੋਨ ਭਲਾਈਪੁਰ ਡੋਗਰਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਉਪਰ ਹਰਿੰਦਰਪਾਲ ਸਿੰਘ ਮੱਲਾ ਸੂਬਾਈ ਆਗੂ ਪੰਜਾਬ ਕਾਂਗਰਸ ਕਿਸਾਨ ਵਿੰਗ ਦੀ ਧਰਮਪਤਨੀ ਅਮਰੀਕ ਕੌਰ ਮੱਲਾ ਵੱਡੀ ਲੀਡ ਨਾਲ ਚੋਣ ਜਿੱਤਣ ਉਪਰੰਤ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਮਿਲਣ ਲਈ ਪੁੱਜੇ | ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਅੱਗੋਂ ਹਰਿੰਦਰਪਾਲ ਸਿੰਘ ਮੱਲਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ | ਇਸ ਮੌਕੇ ਜਿੱਥੇ ਉਨ੍ਹਾਂ ਸਾਬਕਾ ਵਿਧਾਇਕ ਭਲਾਈਪੁਰ ਦੀ ਸ਼ਲਾਘਾ ਕੀਤੀ, ਉੱਥੇ ਹੀ ਮੱਲਾ ਨੂੰ ਹੋਰ ਅੱਗੇ ਵਧਣ ਲਈ ਥਾਪੜਾ ਦਿੱਤਾ | ਇਸ ਮੌਕੇ ਦਲਜੀਤ ਸਿੰਘ ਭੱਪੀ ਵਡਾਲਾ ਸੰਮਤੀ ਮੈਂਬਰ ਅਤੇ ਗੁਰਦਿਆਲ ਸਿੰਘ ਸਾਬਕਾ ਸਰਪੰਚ ਵੀ ਮੌਜੂਦ ਸਨ |