28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰੂ ਨਾਨਕ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਫ਼ਰ-ਏ-ਸ਼ਹਾਦਤ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-12-2025
ਗੋਇੰਦਵਾਲ ਸਾਹਿਬ, 22 ਦਸੰਬਰ (ਸਕੱਤਰ ਸਿੰਘ ਅਟਵਾਲ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਪੂਜਨੀਕ ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਫ਼ਰ ਏ ਸ਼ਹਾਦਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਨ, ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਸੰਬੰਧਿਤ ਪੋਸਟਰ, ਭਾਸ਼ਣ ਮੁਕਾਬਲੇ ਅਤੇ ਧਾਰਮਿਕ ਗੀਤ ਗਾ ਕੇ ਗੁਰੂ ਜਸ ਨਾਲ ਨਿਹਾਲ ਕੀਤਾ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪਿ੍ੰਸੀਪਲ ਭਗਵੰਤ ਕੌਰ ਔਲਖ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵਲੋਂ ਪਾਏ ਪੂਰਨਿਆਂ 'ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ | ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਪੂਰੀ ਦੁਨੀਆ 'ਚ ਮਿਸਾਲ ਨਹੀਂ ਮਿਲਦੀ, ਉਨ੍ਹਾਂ ਨੇ ਸੂਬੇ 'ਚ ਵਧ ਰਹੇ ਨਸ਼ਿਆਂ ਦੇ ਰੁਝਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ 'ਤੇ ਤਿੱਖੀ ਨਜ਼ਰ ਰੱਖਣ ਲਈ ਸੁਝਾਅ ਦਿੱਤਾ | ਇਸ ਮੌਕੇ ਹੋਰਨਾਂ ਇਲਾਵਾ ਸ਼ਰਨਜੀਤ ਕੌਰ, ਨੀਲਮ ਕੌਰ, ਬੇਅੰਤ ਕੌਰ, ਕੁਲਦੀਪ ਸਿੰਘ, ਕਾਰਜ ਸਿੰਘ, ਮਨਪ੍ਰੀਤ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਕਰਮਜੀਤ ਸਿੰਘ, ਰਮਨਦੀਪ ਕੌਰ, ਸੰਦੀਪ ਕੌਰ, ਕੁਲਜਿੰਦਰ ਕੌਰ, ਬਲਜੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਡੀ.ਸੀ. ਤਰਨ ਤਾਰਨ ਅੱਗੇ ਦੇਵੇਗੀ ਰੋਸ ਧਰਨਾ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਮੱਲਾ ਸਮੇਤ ਪ੍ਰਤਾਪ ਬਾਜਵਾ ਨੂੰ ਮਿਲਣ ਪੁੱਜੇ <br/>
Ad Position 24