28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਟੀ.ਏ 'ਚ ਫਿਜੀਕਲ ਫਿੱਟ ਨੌਜਵਾਨਾਂ ਲਈ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 23-12-2025
ਪੱਟੀ, 22 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸੀ-ਪਾਈਟ ਕੈਂਪ ਪੱਟੀ (ਤਰਨ ਤਾਰਨ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ 103 ਇਨਫੈਟਰੀ ਬਟਾਲੀਅਨ (ਟੀ.ਏ.) ਸਿਖਲਾਈ ਵਲੋਂ 17 ਨਵੰਬਰ ਤੋਂ 30 ਨਵੰਬਰ ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਦੇ ਫਿ੍ਜੀਕਲ ਟਰਾਇਲ ਲਏ ਗਏ ਹਨ, ਇਨ੍ਹਾਂ ਫਿਜ਼ੀਕਲ ਟਰਾਇਲਾਂ ਵਿਚੋੋਂ ਜਿਹੜੇ ਯੁਵਕ ਫਿਜੀਕਲ ਫਿੱਟ ਹੋ ਗਏ ਹਨ, ਉਨ੍ਹਾਂ ਯੁਵਕਾਂ ਦੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਪੱਟੀ ਵਿਖੇ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਲਿਖਤੀ ਪੇਪਰ ਦੀ ਤਿਆਰੀ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਪੱਟੀ ਵਿਖੇ ਸਵੇਰੇ 9 ਵਜੇ ਤੋਂ ਸਾਢੇ 11 ਵਜੇ ਤੱਕ ਰਿਪੋਰਟ ਕਰਨ | ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਕੈਂਪ ਵਿਚ ਆਉਣ ਸਮੇਂ ਫਿਜੀਕਲ ਫਿੱਟ ਦੇ ਦਸਤਾਵੇਜ਼, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ 12 ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇਕ ਪਾਸਪੋਰਟ ਸਾਈਜ਼ ਫੋਟੋ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 'ਵਿਕਸਿਤ ਭਾਰਤ ਜੀ ਰਾਮ ਜੀ' ਯੋਜਨਾ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋਵੇਗੀ- ਸ਼ਿਵ ਕੁਮਾਰ ਸੋਨੀ <br/> ਅਗਲੀ ਖ਼ਬਰ ਲੋਟਸ ਵੈਲੀ ਸਕੂਲ 'ਚ ਵਿਦਿਆਰਥੀਆਂ ਨੇ ਵਿਗਿਆਨਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ <br/>
Ad Position 24