28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੀਆਂ ਵਿਦਿਆਰਥਣਾਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 23-12-2025
ਤਰਨ ਤਾਰਨ, 22 ਦਸੰਬਰ (ਇਕਬਾਲ ਸਿੰਘ ਸੋਢੀ)- ਕਲਗੀਧਰ ਟਰੱਸਟ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮਿ੍ਤਸਰ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਵਧ-ਚੜ੍ਹ ਕੇ ਭਾਗ ਲਿਆ | ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੀਆਂ ਤਿੰਨ ਵਿਦਿਆਰਥਣਾਂ ਰਮਨੀਤ ਕੌਰ, ਸਿਮਰਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਰਮਨੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੂੰ 2100,2100 ਰੁਪਏ ਅਤੇ ਮਨਪ੍ਰੀਤ ਕੌਰ ਨੂੰ 1100 ਰੁਪਏ ਦਾ ਵਜ਼ੀਫਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੰਜੂ ਬਾਲਾ ਤਲਵਾਰ ਨੇ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਸਲਾਘਾ ਕੀਤੀ ਅਤੇ ਹੋਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਸਹਿ-ਪਾਠਕ੍ਰਮਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਸਮਾਗਮ ਦੌਰਾਨ ਸਟਾਫ਼ ਮੈਂਬਰ ਹਰਪਾਲ ਸਿੰਘ ਅਤੇ ਮਲਕੀਤ ਕੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂਕੁਲ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੂੰ ਤਰਕਸ਼ੀਲਾਂ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਰਬਜੀਤ ਸਿੰਘ ਖਾਨਪੁਰ ਸਮਰਥਕਾਂ ਸਮੇਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/>
Ad Position 24