21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ <br/>

Ad Position 21
No active advertisement
ਅਜੀਤ ਡੈਸਕ 24-12-2025
ਪੱਟੀ, 23 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਲੋਂ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਆਦੇਸ਼ਾਂ ਅਨੁਸਾਰ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਕੂਲ ਵਿਖੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਪੱਟੀ ਸ਼ਹਿਰ ਵਿਚ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ, ਜੋ ਕਿ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਸਵੇਰੇ 11:30 ਤੋਂ ਅਰੰਭ ਹੋ ਕੇ ਪੱਟੀ ਸ਼ਹਿਰ ਵਿਚ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਬੀਬੀ ਹਰਜਿੰਦਰ ਕੌਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਦਿਲਬਾਗ ਸਿੰਘ, ਰਿਟਾ: ਪਿ੍ੰ: ਸੁੱਖਾ ਸਿੰਘ, ਸਾਬਕਾ ਮੈਨੇਜ਼ਰ ਸ਼ਮਸ਼ੇਰ ਸਿੰਘ, ਸਰਦੂਲ ਸਿੰਘ, ਸੁਖਪਾਲ ਸਿੰਘ, ਗੁਰਚਰਨ ਸਿੰਘ, ਬਾਬਾ ਦੀਪ ਸਿੰਘ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਪਿ੍ੰ: ਪ੍ਰਭਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਸੈਮੀਨਾਰ ਅਤੇ ਸਾਈਕਲ ਰੈਲੀ ਕੱਢੀ <br/> ਅਗਲੀ ਖ਼ਬਰ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ 25 ਤੋਂ ਕੰਧ 'ਤੇ ਨਾਅਰੇ ਲਿਖਣ ਦੀ ਮੁਹਿੰਮ ਸ਼ੁਰੂ <br/>
Ad Position 24