21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

2 ਪਿਸਟਲਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/>

Ad Position 21
No active advertisement
ਅਜੀਤ ਡੈਸਕ 24-12-2025
ਤਰਨ ਤਾਰਨ, 23 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੱੁਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਆਈ.ਜੀ. ਸਨੇਹਦੀਪ ਸ਼ਰਮਾ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾਂ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਜਿਸ ਤਹਿਤ ਸਬ ਡਵੀਜਨ ਸਿਟੀ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਸੁਖਵਿੰਦਰ ਸਿੰਘ ਉਰਫ ਕਾਲੂ ਪੁੱਤਰ ਸੁਖਦੇਵ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪੱਕਾ ਕਿਲਾ ਝਬਾਲ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ | ਸਬ-ਡਵੀਜ਼ਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਨੀ ਕੁਮਾਰ ਪੁੱਤਰ ਅਜੇ ਕੁਮਾਰ ਵਾਸੀ ਪੱਤੀ ਲਹੀਆ ਕੀ ਸੁਰਸਿੰਘ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 1300 ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ | ਇਸਦੇ ਨਾਲ ਹੀ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ ਨੇ ਚਰਚ ਅਭਿਆਨ ਤਹਿਤ 508 ਗ੍ਰਾਮ ਹੈਰੋਇਨ ਬਰਾਮਦ ਮਾਮਲੇ ਵਿਚ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕ ਅਤੇ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਸਬ-ਡਵੀਜ਼ਨ ਪੱਟੀ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਗੁਰਲਾਲ ਸਿੰਘ ਉਰਫ ਪਾਲੂ ਪੁੱਤਰ ਅਮਰੀਕ ਸਿੰਘ ਵਾਸੀ ਦੁਬਲੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 22 ਗ੍ਰਾਮ ਹੈਰੋਇਨ, ਇਕ ਇਲੈਕਟਰੋਨਿਕ ਕੰਡਾ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਇਸਦੇ ਨਾਲ ਹੀ ਸੀ.ਆਈ.ਏ ਸਟਾਫ ਤਰਨ ਤਾਰਨ ਪੁਲਿਸ ਨੇ ਪੱਟੀ ਇਲਾਕੇ ਵਿਚ ਗਸ਼ਤ ਦੌਰਾਨ ਗੁਰਲਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵੱਡਾ ਸਭਰਾ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 2 ਪਿਸਟਲ 9 ਐੱਮ.ਐੱਮ ਸਮੇਤ 04 ਜਿੰਦਾ ਰੋਂਦ ਬਰਾਮਦ ਕੀਤੇ ਗਏ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਪਾਸੋਂ ਅਗਲੀ ਪੁੱਛਗਿੱਛ ਲਈ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਮਾਣੂ ਊਰਜਾ ਬਿੱਲ 2025 ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸ਼ੂਗਰ ਅਤੇ ਬੀ.ਪੀ. ਦਾ ਵਧਣਾ ਕੰਨਾਂ ਲਈ ਹਾਨੀਕਾਰਕ- ਡਾ. ਰੰਧਾਵਾ <br/>
Ad Position 24