ਤਰਨ ਤਾਰਨ, 23 ਦਸੰਬਰ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ ਅਤੇ ਸਕੂਲ ਦੀਆਂ ਵਿਦਿਆਥਣਾਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ | ਸੱਤਵੀਂ ਜਮਾਤ ਦੀ ਵਿਦਿਆਰਥਣ ਕੀਰਤਜੋਤ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ 'ਤੇ ਵਿਚਾਰ ਸਾਂਝੇ ਕੀਤੇ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਕਵੀਸ਼ਰੀ, ਕਵਿਤਾ ਤੇ ਧਾਰਮਿਕ ਸ਼ਬਦ ਪੇਸ਼ ਕੀਤੇ ਗਏ | ਬੱਚਿਆਂ ਦੇ ਦਸਤਾਰ ਤੇ ਸਲੋਗਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ ਤੇ ਜਸਜੀਤ ਸਿੰਘ ਅਰੋੜਾ ਤੇ ਸਕੂਲ ਪਿੰ੍ਰਸੀਪਲ ਸਲੋਨੀ ਅਰੋੜਾ ਵਲੋਂ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੀ ਬਾਲ ਉਮਰ ਵਿਚ ਹੋਈ ਸ਼ਹਾਦਤ ਤੋਂ ਜਾਣੂ ਕਰਵਾਇਆ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ |