20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ਼ਹੀਦੀ ਹਫ਼ਤਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-12-2025
ਹਰੀਕੇ ਪੱਤਣ, 23 ਦਸੰਬਰ (ਸੰਜੀਵ ਕੁੰਦਰਾ)— ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 16 ਦਸੰਬਰ ਤੋਂ 23 ਦਸੰਬਰ ਤੱਕ ਸ਼ਹੀਦੀ ਸਪਤਾਹ ਦੌਰਾਨ ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਰਲ ਮਿਲ ਕੇ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ | ਧਾਰਮਿਕ ਅਧਿਆਪਕ ਤਸਬੀਰ ਸਿੰਘ ਅਤੇ ਸੁਖਚੈਨ ਸਿੰਘ ਵਲੋਂ ਸ਼ਹੀਦੀ ਸਪਤਾਹ ਦੌਰਾਨ ਵਿਦਿਆਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ , ਅਨੰਦਪੁਰ ਤੋਂ ਸਰਹੰਦ ਅਤੇ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਲਵਿੰਦਰ ਸਿੰਘ ਮੈਂਬਰ ਪੰਚਾਇਤ ਬੂਹ ਵਲੋਂ ਦਸਤਾਰ ਮੁਕਾਬਲੇ ਵਿਚ ਭਾਗ ਲੈ ਕੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਵਜੋਂ 2100 ਰੁਪਏ ਦੀ ਨਕਦ ਰਾਸ਼ੀ ਭੇਟ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦੇ ਫਿਲਮ ਦਿਖਾਈ ਗਈ | ਪਹਿਲੀ ਤੇ ਦੂਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਾਹਿਬਜ਼ਾਦਿਆਂ ਦੇ ਜੀਵਨ ਤੇ ਸ਼ਹਾਦਤ ਨਾਲ ਸੰਬੰਧਿਤ ਹਾਊਸ ਵਾਈਜ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਾਹਿਬਜਾਦਾ ਫਤਿਹ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਸੇਧ ਲੈ ਕੇ ਸਮਾਜਿਕ ਬੁਰਾਈਆਂ ਨੂੰ ਤਿਆਗ ਕੇ ਸਾਬਤ ਸੂੂਰਤ ਰਹਿ ਕੇ, ਗੁਰਬਾਣੀ ਪੜ੍ਹ ਕੇ ਗੁਰਸਿੱਖੀ ਜੀਵਨ ਬਤੀਤ ਕਰਨ ਲਈ ਉਤਸ਼ਾਹਿਤ ਕੀਤਾ | ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ 'ਚ ਤਬਦੀਲੀ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜਿਸ਼- ਦੇਵੀ ਕੁਮਾਰੀ <br/> ਅਗਲੀ ਖ਼ਬਰ ਗੁਰਮੀਤ ਭੁੱਲਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/>
Ad Position 24