20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 24-12-2025
ਝਬਾਲ, 23 ਦਸੰਬਰ (ਸਰਬਜੀਤ ਸਿੰਘ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੰੂ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਦੇ ਪਾਠ ਨਾਲ ਹੋਈ, ਉਪਰੰਤ ਵਿਦਿਆਰਥੀਆਂ ਵਲੋਂ ਕਵਿਤਾ, ਭਾਸ਼ਣ ਅਤੇ ਕਵੀਸ਼ਰੀ ਪੇਸ਼ ਕੀਤੀ ਗਈ | ਸਕੂਲ ਅਧਿਆਪਕ ਜਤਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ਼ਹੀਦੀ ਹਫ਼ਤੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸਕੂਲ ਪਿੰ੍ਰਸੀਪਲ ਹਰਮੀਤ ਕੌਰ ਵਲੋਂ ਵਿਦਿਆਰਥੀਆਂ ਨੰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਜਾਣੂ ਕਰਵਾਉਂਦੇ ਹੋਏ ਸਿੱਖੀ 'ਤੇ ਪ੍ਰਪੱਕ ਰਹਿਣ ਦੀ ਪੇ੍ਰਰਨਾ ਦਿੰਦਿਆਂ ਵਿਦਿਆਰਥੀਆਂ ਨੂੰ ਕੇਸ ਰੱਖਣ ਅਤੇ ਪਾਠ ਕਰਨ ਲਈ ਪ੍ਰੇਰਿਆ | ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਐਂਟੀ ਕਰਾਈਮ ਬਿਊਰੋ ਪੱਟੀ ਟੀਮ ਨੇ ਮੁੜ ਵਸਾਇਆ ਵਿਆਹੁਤਾ ਦਾ ਘਰ <br/> ਅਗਲੀ ਖ਼ਬਰ ਮਨਰੇਗਾ 'ਚ ਤਬਦੀਲੀ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜਿਸ਼- ਦੇਵੀ ਕੁਮਾਰੀ <br/>
Ad Position 24