23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਿਹਤ ਖ਼ਰਾਬ ਹੋਣ ਕਾਰਨ ਹਵਾਲਾਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 25-12-2025
ਤਰਨ ਤਾਰਨ, 24 ਦਸੰਬਰ (ਹਰਿੰਦਰ ਸਿੰਘ)-ਐੱਨ.ਡੀ.ਪੀ.ਐੱਸ. ਐਕਟ ਮਾਮਲੇ ਵਿਚ ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ ਹਵਾਲਾਤੀ ਦੀ ਅਚਾਨਕ ਸਿਹਤ ਖਰਾਬ ਹੋਣ 'ਤੇ ਤਰੁੰਤ ਜੇਲ੍ਹ ਪ੍ਰਸ਼ਾਸਨ ਵਲੋਂ ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ | ਥਾਣਾ ਗੋਇੰਦਵਾਲ ਵਿਖੇ ਮਿ੍ਤਕ ਮਨਪ੍ਰੀਤ ਸਿੰਘ ਉਰਫ ਹੀਰਾ ਦੇ ਪਿਤਾ ਸੁਖਦੇਵ ਸਿੰਘ ਵਾਸੀ ਠਰੂ ਨੇ ਬਿਆਨ ਦਰਜ ਕਰਵਾਏ ਗਏ ਉਸਦਾ ਲੜਕਾ ਮਨਪ੍ਰੀਤ ਸਿੰਘ ਉਰਫ ਹੀਰਾ ਜੋ ਕਿ ਕੁਆਰਾ ਸੀ ਅਤੇ ਥਾਣਾ ਸਿਟੀ ਤਰਨ ਤਾਰਨ ਵਿਖੇ ਦਰਜ ਐੱਨ.ਡੀ.ਪੀ.ਐੱਸ. ਐਕਟ ਮਾਮਲੇ ਤਹਿਤ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਬੰਦ ਸੀ | ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਨੂੰ ਜੇਲ੍ਹ ਤੋਂ ਸੂਚਨਾ ਮਿਲੀ ਕਿ ਉਸ ਦਾ ਲੜਕਾ ਬਿਮਾਰ ਹੈ, ਜਿਸ ਨੂੰ ਜੇਲ੍ਹ ਦੇ ਹਸਪਤਾਲ ਵਿਖੇ ਦਾਖਲ ਕੀਤਾ ਗਿਆ ਹੈ ਅਤੇ ਜਿਆਦਾ ਬਿਮਾਰ ਹੋਣ ਦੇ ਚਲਦਿਆਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਸਮੇਤ ਜੇਲ੍ਹ ਕਰਮਚਾਰੀਆਂ ਵਲੋਂ ਮੇਰੇ ਲੜਕੇ ਮਨਪ੍ਰੀਤ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਤਰਨ ਤਾਰਨ ਲੈ ਕੇ ਆਏ, ਜਿਥੇ ਡਾਕਟਰਾਂ ਨੇ ਮੇਰੇ ਲ਼ੜਕੇ ਨੂੰ ਮਿ੍ਤਕ ਕਰਾਰ ਦੇ ਦਿੱਤਾ | ਮੇਰੇ ਲੜਕੇ ਮਨਪ੍ਰੀਤ ਸਿੰਘ ਦੀ ਮੌਤ ਬਿਮਾਰ ਹੋਣ ਕਾਰਨ ਅਚਾਨਕ ਅਤੇ ਕੁਦਰਤੀ ਹੋਈ ਹੈ, ਇਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ | ਥਾਣਾ ਗੋਇੰਦਵਾਲ ਦੇ ਐੱਸ.ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਪੁਲਿਸ ਵਲੋਂ ਧਾਰਾ 196 ਬੀ.ਐੱਨ.ਐੱਸ.ਐੱਸ.ਤਹਿਤ ਮਾਮਲਾ ਦਰਜ ਕਰਕੇ ਮਿ੍ਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਚੀਮਾ ਜ਼ਿਲ੍ਹਾ ਤਰਨ ਤਾਰਨ ਕੁਸ਼ਤੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ <br/> ਅਗਲੀ ਖ਼ਬਰ ਪਿਸਟਲ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 15 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>
Ad Position 24