ਝਬਾਲ, 24 ਦਸੰਬਰ (ਸਰਬਜੀਤ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਵੇਂ ਬਣੇ ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਪੰਡੋਰੀ ਅਤੇ ਚੇਅਰਮੈਨ ਕਸ਼ਮੀਰ ਸਿੰਘ ਮੰਨਣ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ | ਇਸ ਉਪਰੰਤ ਬਲਾਕ ਸੰਮਤੀ ਮੈਂਬਰ ਚੁਣੇ ਗਏ ਜਰਨੈਲ ਸਿੰਘ ਭੰਡੋਰੀ ਨੇ ਆਖਿਆ ਕਿ ਵਾਹਿਗੁਰੂ ਜੀ ਦੀ ਅਪਾਰ ਬਖਸ਼ਿਸ਼ ਸਦਕਾ ਮਿਲੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਆਪਣੇ ਸਮੂਹ ਵੋਟਰਾਂ-ਸਪੋਰਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਪਿੰਡਾਂ ਦੇ ਵਿਕਾਸ ਅਤੇ ਹੋਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ |