23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਵਿਖੇ ਸ਼ਹੀਦੀ ਸਪਤਾਹ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-12-2025
ਝਬਾਲ, 24 ਦਸੰਬਰ (ਸੁਖਦੇਵ ਸਿੰਘ)-ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਵਿਖੇ ਸ਼ਹੀਦੀ ਸਪਤਾਹ ਮਨਾਇਆ ਗਿਆ | ਸਕੂਲ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਨੇ ਕੀਰਤਨ ਕੀਤਾ | ਸਮਾਗਮ ਦੇ ਪਹਿਲੇ ਦਿਨ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲੇ ਕਰਵਾਏ ਗਏ | ਇਸੇ ਲੜੀ ਤਹਿਤ ਪਹਿਲੀ ਪੰਜਵੀਂ, ਛੇਵੀਂ ਤੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦਾ ਦੋ ਵੱਖ-ਵੱਖ ਭਾਗਾਂ ਵਿਚ ਸ਼ਹੀਦੀ ਸਪਤਾਹ ਸੰਬੰਧੀ ਲਿਖਤੀ ਟੈਸਟ ਲਿਆ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਫਤਿਹ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਿੱਖ ਪੰਥ ਲਈ ਦਿੱਤੀ ਗਈ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਨੇ ਸਾਹਿਬਜ਼ਾਦਿਆਂ ਵਲੋਂ ਛੋਟੀ ਉਮਰ ਵਿਚ ਦਿੱਤੀ ਗਈ ਸ਼ਹਾਦਤ ਨੂੰ ਲਾਮਿਸਾਲ ਕੁਰਬਾਨੀ ਦੱਸਦਿਆਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਵਲੋਂ ਦਰਸਾਏ ਗਏ ਹੱਕ ਤੇ ਸੱਚ ਦੇ ਮਾਰਗ 'ਤੇ ਚੱਲਣ, ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਅਤੇ ਬਾਣੀ ਤੇ ਬਾਣੀ ਦੇ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਰੁਪਿੰਦਰ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਵਲੋਂ ਪਾਏ ਪੂਰਨਿਆਂ 'ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਚ ਇਕ ਵਿਸ਼ੇਸ਼ ਪ੍ਰੋਗਰਾਮ 'ਸ਼ਹੀਦੀ ਸਪਤਾਹ ਇਕ ਪਵਿੱਤਰ ਯਾਤਰਾ' ਮਨਾਇਆ ਜਾਂ ਰਿਹਾ ਹੈ | ਇਸ ਵਿਚ ਹਰ ਰੋਜ਼ ਇਕ ਸਕੂਲ ਵਿਦਿਆਰਥੀ ਵਲੋਂ ਗੁਰੂ ਸਾਹਿਬ ਦੇ ਪਰਿਵਾਰ ਨਾਲ ਕੀ ਕੀ ਵਾਪਰਿਆ, ਉਸ ਸਮੇਂ ਦਾ ਹਾਲ ਸੁਣਾਇਆ ਜਾਵੇਗਾ | ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਕਾਲਜ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ 'ਚ ਅਸਮਿਤਾ ਪੈਨਕੇਕ ਸੀਲਾਟ ਲੀਗ ਕਰਵਾਈ <br/>
Ad Position 24