25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਦੀ ਯਾਦ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 25-12-2025
ਗੋਇੰਦਵਾਲ ਸਾਹਿਬ, 24 ਦਸੰਬਰ (ਸਕੱਤਰ ਸਿੰਘ ਅਟਵਾਲ)-ਪੋਹ ਮਹੀਨੇ ਦੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਸਮਾਗਮ ਸਥਾਨਕ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਆਡੀਟੋਰੀਅਮ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਬੱਚਿਆਂ ਨੇ ਰਸਭਿੰਨਾ ਕੀਰਤਨ ਕੀਤਾ | ਉਪਰੰਤ ਬੱਚਿਆਂ ਨੇ ਧਾਰਮਿਕ ਕਵਿਤਾਵਾਂ, ਗੀਤ, ਭਾਸ਼ਣ ਆਦਿ ਰਾਹੀਂ ਸਿੱਖ ਇਤਿਹਾਸ ਨਾਲ ਜੋੜਿਆ | ਇਸ ਮੌਕੇ ਬੱਚਿਆਂ ਦਾ ਭੁਚੰਗੀ ਖਾਲਸਾ, ਸੁੰਦਰ ਦਸਤਾਰ ਸਜਾਉਣ, ਕਵਿਤਾ ਉਚਾਰਨ, ਸਾਖੀ ਸੁਣਾਉਣ ਅਤੇ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ | ਇਨ੍ਹਾਂ ਮੁਕਾਬਲਿਆਂ ਲਈ ਬੱਚਿਆਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਦਸਤਾਰ ਸਜਾਉਣ ਦੇ ਜੂਨੀਅਰ ਵਰਗ ਮੁਕਾਬਲੇ ਵਿਚ ਮਨਪ੍ਰੀਤ ਸਿੰਘ ਨੇ ਪਹਿਲਾ, ਏਕਜੀਤ ਸਿੰਘ ਨੇ ਦੂਜਾ ਅਤੇ ਏਕਮਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਸੀਨੀਅਰ ਵਰਗ ਵਿੱਚ ਇਸ਼ਨਾਨਦੀਪ ਸਿੰਘ ਨੇ ਪਹਿਲਾ, ਮਨਿੰਦਰ ਸਿੰਘ ਨੇ ਦੂਜਾ ਅਤੇ ਅਭੀਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਮਾਨਚੈਸਟਰ ਹਾਊਸ ਨੇ ਪਹਿਲਾ, ਵਿੰਬਲਡਨ ਹਾਊਸ ਦੂਜਾ ਅਤੇ ਲੌਰਡਸ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਦੇ ਲਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਗੁਰੂ ਗੋਬਿੰਦ ਸਿੰਘ ਸਟੱਡੀ ਲੁਧਿਆਣਾ ਦੇ ਸਰਕਲ ਤਰਨ ਤਾਰਨ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਹਰਜਿੰਦਰ ਸਿੰਘ ਮਾਣਕਪੁਰ, ਬਿਕਰਮਜੀਤ ਸਿੰਘ, ਇੰਦਰਜੀਤ ਸਿੰਘ, ਗੁਰਸ਼ਰਨ ਸਿੰਘ, ਅੰਮਿ੍ਤਪਾਲ ਸਿੰਘ ਨੇ ਕੀਤੀ | ਇਸ ਮੌਕੇ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ. ਸਾਹਿਲ ਪੱਬੀ, ਪਿ੍ੰਸੀਪਲ ਰਾਧਿਕਾ ਅਰੋੜਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਗੁਰਬਾਣੀ ਦੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਪ੍ਰੋਗਰਾਮ ਡਿਜ਼ੀਕਿਟਸ ਦੀ ਸ਼ੁਰੂਆਤ <br/>
Ad Position 24