21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀਆਂ ਕਾਰਵਾਈ ਦੌਰਾਨ 9 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਆਈ.ਜੀ. ਫਿਰੋਜਪੁਰ ਰੇਂਜ ਸਨੇਹਦੀਪ ਸ਼ਰਮਾ ਵਲੋਂ ਦਿਸ਼ਾ ਨਿਰਦੇਸ਼ਾ ਤਹਿਤ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਵਿਚ ਤਰਨ ਤਾਰਨ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਜਿਸ ਤਹਿਤ ਥਾਣਾ ਝਬਾਲ ਦੀ ਪੁਲਿਸ ਨੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਕਾਰਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਦੋਦੇ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਨਸੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 1 ਕਿੱਲੋ 492 ਗ੍ਰਾਮ ਹੈਰੋਇਨ ਅਤੇ ਬਿਨ੍ਹਾ ਨੰਬਰੀ ਵਰਨਾ ਕਾਰ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਨੇ ਵਿਸ਼ਾਲ ਕੁਮਾਰ ਉਰਫ ਕਾਲਾ ਪੁੱਤਰ ਧਰਮਪਾਲ ਵਾਸੀ ਕੰਡਾ ਮਹੱਲਾ ਪੱਟੀ ਰੋਡ ਭਿੱਖੀਵਿੰਡ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਪੁਲਿਸ ਨੇ ਅਕਾਸ਼ਦੀਪ ਸਿੰਘ ਉਰਫ ਦੀਪ ਪੁੱਤਰ ਲੇਟ ਗੁਰਦੀਪ ਸਿੰਘ ਵਾਸੀ ਗੁਰੂ ਰਾਮਦਾਸ ਕਲੋਨੀ ਵਾਰਡ ਨੰਬਰ 12 ਪੱਟੀ ਅਤੇ ਗੁਰਵਿੰਦਰ ਸਿੰਘ ਉਰਫ ਰਾਜੂ ਪੁੱਤਰ ਸਲਵਿੰਦਰ ਸਿੰਘ ਵਾਸੀ ਕੁੱਲਾ ਨੂੰ ਗਿ੍ਫਤਾਰ ਕਰਕੇ ਇਨ੍ਹਾਂ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੀ ਪੁਲਿਸ ਨੇ ਤਲਵਿੰਦਰ ਸਿੰਘ ਉਰਫ ਮਾਡਲ ਪੁੱਤਰ ਗੁਰਸਾਹਿਬ ਸਿੰਘ ਵਾਸੀ ਅਬਾਦੀ ਮਲਕਾ ਅਮਰਕੋਟ ਨੂੰ ਗਿ੍ਫਤਾਰ ਕਰਕੇ ਉਸ ਪਾਸੋ 15 ਗ੍ਰਾਮ ਹੈਰੋਇਨ ਅਤੇ 1200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੀ ਪੁਲਿਸ ਨੇ ਅਨਕਾਰ ਸਿੰਘ ਉਰਫ ਮੱਛੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਸੇਰੋਂ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰਾਜਬੀਰ ਸਿੰਘ ਪੁੱਤਰ ਗੁਲਵਿੰਦਰ ਸਿੰਘ ਵਾਸੀ ਪਿੰਡ ਸ਼ਹੀਦ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 30 ਲੀਟਰ ਲਾਹਣ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜਸਬੀਰ ਸਿੰਘ ਉਰਫ ਨੋਬੀਰ ਪੁੱਤਰ ਕਾਲਾ ਸਿੰਘ ਵਾਸੀ ਵਾਰਡ ਨੰਬਰ 6 ਪੱਟੀ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਚੋਹਲਾ ਸਾਹਿਬ ਦੀ ਸੰਗਤ ਵਲੋਂ ਵਧੀਆ ਸੇਵਾਵਾਂ ਬਦਲੇ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਗੁਰੂ ਨਗਰੀ ਤਰਨ ਤਾਰਨ 'ਚ ਟ੍ਰੈਫ਼ਿਕ ਸਮੱਸਿਆ ਬਣੀ ਗੰਭੀਰ <br/>
Ad Position 24