21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਮੁੱਖ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਹਰਿੰਦਰ ਸਿੰਘ)-20 ਦਸੰਬਰ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰਸੂਲਪੁਰ ਮੋੜ 'ਤੇ ਆਟੋ ਦੀ ਉਡੀਕ ਕਰ ਰਹੀ ਇਕ ਲੜਕੀ ਦੀ 2 ਮੋਟਰਸਾਈਕਲ ਸਵਾਰ ਵਿਅਕਤੀਆਂ 'ਚੋਂ ਇਕ ਵਿਅਕਤੀ ਨੇ ਲੜਕੀ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਕਾਰਨ ਲੜਕੀ ਦੀ ਗੰਭੀਰ ਹਾਲਤ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ, ਦੇ ਮਾਮਲੇ ਨੂੰ ਤਰਨ ਤਾਰਨ ਪੁਲਿਸ ਨੇ ਹੱਲ ਕਰਦਿਆਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਦੂਸਰਾ ਵਿਅਕਤੀ ਅਜੇ ਫ਼ਰਾਰ ਹੈ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਪੀ.(ਡੀ) ਰਿਪੁਤਾਪਨ ਨੇ ਦੱਸਿਆ ਕਿ 20 ਦਸੰਬਰ ਨੂੰ ਮੰਗਲ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਬਨਵਾਲੀਪੁਰ ਨੇ ਥਾਣਾ ਸਦਰ ਤਰਨ ਤਾਰਨ ਵਿਖੇ ਆਪਣਾ ਬਿਆਨ ਦਰਜ ਕਰਵਾਇਆ ਕਿ ਉਸ ਦੀ ਲੜਕੀ ਨਵਰੂਪ ਕੌਰ (24) ਸਾਲ ਹੈ, ਜੋ ਕਿ ਤਰਨ ਤਾਰਨ ਸੇਲੂਨ 'ਤੇ ਕੰਮ ਕਰਦੀ ਸੀ, ਜੋ ਕਿ ਸ਼ਾਮ ਸਾਢੇ 5 ਵਜੇ ਸੈਲੂਨ ਤੋਂ ਵਾਪਸ ਆ ਕੇ ਰਸੂਲਪੁਰ ਅੱਡੇ 'ਤੇ ਆਪਣੇ ਪਿਤਾ ਮੰਗਲ ਸਿੰਘ ਦੀ ਉਡੀਕ ਕਰ ਰਹੀ ਸੀ ਤਾਂ ਉਸ ਦੇ ਪਿਤਾ ਦੇ ਸਾਹਮਣੇ ਹੀ ਅਰਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਨਵਾਲੀਪੁਰ ਅਤੇ 1 ਅਣਪਛਾਤੇ ਵਿਅਕਤੀ ਨੇ ਉਸ ਦੀ ਬੇਟੀ ਨਵਰੂਪ ਕੌਰ ਉੱਪਰ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਨੂੰ ਉਸ ਸਮੇਂ ਜ਼ੇਰੇ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਸੀ ਅਤੇ ਨਵਰੂਪ ਕੌਰ ਦੀ 23 ਦਸੰਬਰ ਨੂੰ ਇਲਾਜ ਦੌਰਾਨ ਮੌਤ ਹੋ ਗਈ | ਐੱਸ.ਪੀ.(ਡੀ) ਰਿਪੁਤਾਪਨ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਇਸ ਮਾਮਲੇ ਵਿਚ ਅਰਜਨ ਸਿੰਘ ਨਾਮਕ ਨੌਜਵਾਨ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ, ਅਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾ 'ਤੇ ਇਸ ਮਾਮਲੇ ਨੂੰ ਹੱਲ ਕਰਨ ਲਈ ਡੀ.ਐੱਸ.ਪੀ.ਗੋਇੰਦਵਾਲ ਅਤੁਲ ਸੋਨੀ, ਥਾਣਾ ਸਦਰ ਦੇ ਐੱਸ.ਐੱਚ.ਓ. ਗੁਰਚਰਨ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ | ਪੁਲਿਸ ਨੇ ਹਿਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ 24 ਦਸੰਬਰ ਨੂੰ ਇਸ ਕਤਲ ਕੇਸ ਦੇ ਮੁੱਖ ਮੁਲਜ਼ਮ ਅਰਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਨਵਾਲੀਪੁਰ ਨੂੰ ਗਿ੍ਫਤਾਰ ਕਰਕੇ ਪੁੱਛਗਿੱਛ ਕੀਤੀ ਗਈ | ਅਰਜਨ ਸਿੰਘ ਦੀ ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਕਿ ਇਹ ਦੋਵੋਂ ਇਕੋ ਪਿੰਡ ਦੇ ਵਸਨੀਕ ਸਨ | ਅਰਜਨ ਸਿੰਘ ਮਿ੍ਤਕ ਲੜਕੀ ਨਵਰੂਪ ਕੌਰ ਨੂੰ ਧੱਕੇ ਨਾਲ ਵਿਆਹ ਕਰਵਾਉਣ ਲਈ ਤੰਗ ਪਰੇਸ਼ਾਨ ਕਰਦਾ ਸੀ, ਜਿਸ ਕਰਕੇ ਉਸਨੇ ਨਵਰੂਪ ਕੌਰ 'ਤੇ ਗੋਲੀਆਂ ਚਲਾ ਦਿੱਤੀਆਂ | ਉਨ੍ਹਾਂ ਦੱਸਿਆ ਕਿ ਅਰਜਨ ਸਿੰਘ ਉਸ ਪਾਸੋਂ ਵਾਰਦਾਤ ਵਿਚ ਵਰਤਿਆ ਗਿਆ ਪਿਸਟਲ 9 ਐੱਮ.ਐੱਮ ਸਮੇਤ 3 ਰੌਂਦ ਜ਼ਿੰਦਾ ਅਤੇ ਇਕ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੂਸਰੇ ਮੁਲਜ਼ਮ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਅਰਜਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਦੇ ਸ਼ਿਕਾਰ ਅਪਾਹਜ ਨੌਜਵਾਨ ਨੇ ਐੱਸ.ਪੀ.(ਐਚ) ਨੂੰ ਦਿੱਤੀ ਦਰਖ਼ਾਸਤ <br/> ਅਗਲੀ ਖ਼ਬਰ ਚੋਹਲਾ ਸਾਹਿਬ ਦੀ ਸੰਗਤ ਵਲੋਂ ਵਧੀਆ ਸੇਵਾਵਾਂ ਬਦਲੇ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>
Ad Position 24