21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਾਗਰਿਕਾਂ ਦੀ ਸਹੂਲਤ ਲਈ ਅੰਮਿ੍ਤਸਰ ਅਤੇ ਤਰਨ ਤਾਰਨ ਡਾਕਘਰਾਂ 'ਚ ਡਾਕ ਬੁਕਿੰਗ ਦੇ ਸਮੇਂ 'ਚ ਬਦਲਾਅ <br/>

Ad Position 21
No active advertisement
ਅਜੀਤ ਡੈਸਕ 26-12-2025
ਅੰਮਿ੍ਤਸਰ, 25 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਨਾਗਰਿਕਾਂ ਦੀ ਸਹੂਲਤ ਲਈ ਅੰਮਿ੍ਤਸਰ ਅਤੇ ਤਰਨ ਤਾਰਨ ਡਾਕਘਰਾਂ 'ਚ ਡਾਕ ਬੁਕਿੰਗ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ | ਮੁੱਖ ਡਾਕ ਘਰ ਅੰਮਿ੍ਤਸਰ ਦੇ ਸੁਪਰਡੈਂਟ ਪ੍ਰਵੀਨ ਪ੍ਰਸੂਣ ਨੇ ਕਿਹਾ ਕਿ ਡਾਕ ਵਿਭਾਗ ਨਾਗਰਿਕਾਂ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਆਪਣੇ ਕੰਮਕਾਜੀ ਤਰੀਕਿਆਂ 'ਚ ਲਗਾਤਾਰ ਬਦਲਾਅ ਕਰ ਰਿਹਾ ਹੈ | ਇਸ ਸੰਬੰਧ 'ਚ ਨਾਗਰਿਕਾਂ ਦੀ ਸਹੂਲਤ ਲਈ ਅੰਮਿ੍ਤਸਰ ਸ਼ਹਿਰ ਦੇ ਸਾਰੇ ਡਾਕਘਰਾਂ 'ਚ ਡਾਕ ਬੁਕਿੰਗ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 3:00 ਵਜੇ ਦੀ ਜਗ੍ਹਾ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕਰ ਦਿਤਾ ਗਿਆ ਹੈ ਅਤੇ ਅੰਮਿ੍ਤਸਰ ਮੁੱਖ ਡਾਕ ਘਰ ਵਿਚ ਬੁਕਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਕਰ ਦਿਤਾ ਗਿਆ ਹੈ | ਇਸ ਤੋਂ ਇਲਾਵਾ ਸ਼ਹਿਰ ਤੋਂ ਬਾਹਰ ਸਥਿਤ ਦਫਤਰਾਂ 'ਚ ਬੁਕਿੰਗ ਦੇ ਸਮੇਂ ਨੂੰ ਵੀ ਸਵੇਰੇ 9:00 ਵਜੇ ਤੋਂ ਸ਼ਾਮ 3:30 ਵਜੇ ਤੱਕ ਬਦਲ ਦਿੱਤਾ ਗਿਆ ਹੈ | ਡਾਕ ਵਿਭਾਗ ਦੁਆਰਾ ਇਹ ਬਦਲਾਅ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਤੰਬਾਕੂ ਦੇ ਪੈਕੇਟ ਬਰਾਮਦ ਅਗਲੀ ਖ਼ਬਰ ਦੀ ਅਲਪਾਈਨ ਸਕੂਲ ਤਰਨ ਤਾਰਨ ਨੇ ਸ਼ਹੀਦੀ ਸਮਾਗਮ ਕਰਵਾਇਆ <br/>
Ad Position 24