21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੋਇੰਦਵਾਲ ਜੇਲ੍ਹ 'ਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਤੰਬਾਕੂ ਦੇ ਪੈਕੇਟ ਬਰਾਮਦ

Ad Position 21
No active advertisement
ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਪੁਲਿਸ ਨੇ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ 8 ਮੋਬਾਈਲ ਫੋਨ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੇ ਹਨ | ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 22 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਜੇਪਾਲ ਸਿੰਘ ਪੁੱਤਰ ਬੱਗਣ ਸਿੰਘ ਵਾਸੀ ਰਾਜੋਕੇ ਪਾਸੋਂ ਇਕ ਟੱਚ ਫੋਨ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ 22 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਬਿਕਰਮਜੀਤ ਸਿੰਘ ਉਰਫ ਬਿੱਟੂ ਪੁੱਤਰ ਨਿਸ਼ਾਨ ਸਿੰਘ ਵਾਸੀ ਮੁਗਲਾਣੀ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਪਾਸ ਕੀਤੀ ਕਿ 20 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਵਿੰਦਰ ਸਿੰਘ ਉਰਫ ਰਾਜਾ ਪੁੱਤਰ ਸੁਰਿੰਦਰ ਸਿੰਘ ਵਾਸੀ ਹੋਠੀਆਂ, ਜੋਬਨਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਬੰਡਾਲਾ, ਦਮਨਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਰਾਏਪੁਰ ਕਲਾਂ ਅਜਨਾਲਾ, ਗੁਰਦਿਆਲ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਰਟੌਲ, ਜਸਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਮਾੜੀ ਕੰਬੋਕੇ ਪਾਸੋਂ 6 ਟੱਚ ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਪੁਲਿਸ ਪਾਸ ਲਿਖਤੀ ਸ਼ਿਕਾਇਤ ਕੀਤੀ ਕਿ 24 ਦਸੰਬਰ ਨੂੰ ਜੇਲ੍ਹ ਅੰਦਰ ਜੈਮਰਾਂ ਦਾ ਕੰਮ ਕਰਨ ਜਾ ਰਹੇ ਸ਼ਾਦਾਬ ਪੁੱਤਰ ਅਫਸਰ ਵਾਸੀ ਸ਼ੀਵਾਲਖਾਸ ਯੂ.ਪੀ, ਮੁਜਿੰਮਲ ਪੁੱਤਰ ਜੁਲਫੁਕਾਰ ਵਾਸੀ ਮੁਜਫਰਾਨਗਰ ਯੂ.ਪੀ. ਗੋਲਡੀ ਪੁੱਤਰ ਧਰਮ ਸਿੰਘ ਵਾਸੀ ਸੇਰੋਂ ਦੀ ਰੇਹੜੀ ਵਿਚ ਤਿੰਨ ਪੈਕੇਟ ਤੰਬਾਕੂ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ਾ ਅਧਿਕਾਰੀਆਂ ਨੇ ਵਾਹਨਾਂ ਪਿੱਛੇ ਲਗਾਏ ਰਿਫਲੈਕਟਰ <br/> ਅਗਲੀ ਖ਼ਬਰ ਨਾਗਰਿਕਾਂ ਦੀ ਸਹੂਲਤ ਲਈ ਅੰਮਿ੍ਤਸਰ ਅਤੇ ਤਰਨ ਤਾਰਨ ਡਾਕਘਰਾਂ 'ਚ ਡਾਕ ਬੁਕਿੰਗ ਦੇ ਸਮੇਂ 'ਚ ਬਦਲਾਅ <br/>
Ad Position 24