21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਈਬਰ ਕ੍ਰਾਈਮ ਪੁਲਿਸ ਵਲੋਂ ਧੋਖਾਧੜੀ ਮਾਮਲੇ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਹਰਿੰਦਰ ਸਿੰਘ)-ਸਾਈਬਰ ਕਰਾਇਮ ਤਰਨ ਤਾਰਨ ਦੀ ਪੁਲਿਸ ਨੇ ਦੋ ਵੱਖ-ਵੱਖ ਧੋਖਾਧੜੀ ਦੇ ਮਾਮਲਿਆਂ ਵਿਚ 2 ਵਿਅਕਤੀਆਂ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਾਈਬਰ ਕਰਾਇਮ ਤਰਨ ਤਾਰਨ ਵਿਖੇ ਸੁਖਚੈਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਨੂਰਦੀ ਚੌਂਕ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦੇ ਬੇਟੇ ਨੂੰ ਵਿਦੇਸ਼ ਵਿਚ ਝੂਠੇ ਕੇਸ ਵਿਚ ਫਸਾਉਣ ਦੀਆਂ ਧਮਕੀਆਂ ਦੇ ਕੇ 3 ਲੱਖ 90 ਹਜ਼ਾਰ ਰੁਪਏ ਧੋਖੇ ਨਾਲ ਆਪਣੇ ਬੈਂਕ ਖਾਤੇ ਵਿਚ ਪੈਸੇਂ ਟਰਾਂਸਫਰ ਕਰਨ ਦੀ ਠੱਗੀ ਮਾਰੀ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਥਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਾਈਬਰ ਕਰਾਇਮ ਤਰਨ ਤਾਰਨ ਵਿਖੇ ਬਲਦੇਵ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਰਟੌਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਚਰਨਜੀਤ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਬਸਤਾ ਕਾਲੋਨੀ ਨੇੜੇ ਟੱਕਰ ਸਾਹਿਬ ਤਰਨ ਤਾਰਨ, ਜਸਪ੍ਰੀਤ ਸਿੰਘ ਵਾਸੀ ਕਬੀਰ ਪਾਰਕ ਅੰਮਿ੍ਤਸਰ ਨੇ ਉਸ ਦੇ ਲੜਕੇ ਸੁਖਵਿੰਦਰ ਸਿੰਘ ਨੂੰ ਪਹਿਲਾਂ ਕੈਨੇਡਾ ਭੇਜਣ ਦੇ ਨਾਂਅ 'ਤੇ 10 ਲੱਖ ਰੁਪਏ ਲਏ ਸੀ, ਪਰ ਉਸ ਨੂੰ ਕੈਨੇਡਾ ਨਹੀਂ ਭੇਜਿਆ | ਕੈਨੇਡਾ ਦੇਸ਼ ਭੇਜਣ ਦੀ ਥਾਂ ਉਸ ਨੂੰ ਈਰਾਨ ਦੇਸ਼ ਭੇਜ ਦਿੱਤਾ, ਜਿਥੇ ਉਸ ਗਵਾਹ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ 50 ਲੱਖ ਰੁਪਏ ਦੀ ਮੰਗ ਕੀਤੀ, ਜਿਥੇ ਉਸ ਨੇ 20 ਲੱਖ ਰੁਪਏ ਦੇ ੇਕ ਇੰਡੀਆ ਵਾਪਸ ਮੰਗਵਾ ਲਿਆ ਸੀ | ਇਸ ਤਰ੍ਹਾਂ ਉਸ ਨਾਲ 30 ਲੱਖ ਰੁਪਏ ਦੀ ਠੱਗੀ ਮਾਰੀ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 1 ਕਿੱਲੋ 492 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਤੰਬਾਕੂ ਦੇ ਪੈਕੇਟ ਬਰਾਮਦ
Ad Position 24