ਖਡੂਰ ਸਾਹਿਬ, 26 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਪਿੰਡ ਕੱਲ੍ਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਸਾਂਝੀ ਮੀਟਿੰਗ ਕੀਤੀ ਗਈ, ਜੋ ਕਿ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ਵਿਚ ਹੋਈ | ਮੀਟਿੰਗ ਦੌਰਾਨ ਪਿੰਡ ਦੇ ਆਗੂਆਂ ਅਤੇ ਵਰਕਰਾਂ ਨੇ ਹਰ ਪੱਖ ਤੋਂ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਕ ਵਿਚਾਰ-ਵਟਾਂਦਰਾ ਕੀਤਾ | ਬ੍ਰਹਮਪੁਰਾ ਨੇ ਕਿਹਾ ਕਿ ਮੀਟਿੰਗ ਵਿਚ ਪਿੰਡ ਦੇ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਦਿਖਾਏ ਗਏ ਉਤਸ਼ਾਹ ਅਤੇ ਸਕਾਰਾਤਮਕ ਸੋਚ ਨੇ ਸ਼੍ਰੋਮਣੀ ਅਕਾਲੀ ਦਲ ਦੀ ਗਤੀਵਿਧੀਆ ਨੂੰ ਹੋਰ ਵੀ ਮਜ਼ਬੂਤ ਅਤੇ ਤੇਜ ਕੀਤਾ ਹੈ | ਬ੍ਰਹਮਪੁਰਾ ਵਲੋਂ ਮਾ. ਬਲਦੇਵ ਸਿੰਘ ਸਰਪੰਚ ਕੱਲ੍ਹਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਰਾਹਨਾ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਪਿੰਡ ਕੱਲ੍ਹਾ ਦੀ ਪੂਰੀ ਟੀਮ ਦਾ ਪਾਰਟੀ ਵਿਚ ਉਨ੍ਹਾਂ ਦਾ ਬਣਦਾ ਸਨਮਾਨ ਹਮੇਸ਼ਾ ਕਾਇਮ ਰਹੇਗਾ ਅਤੇ ਹਰ ਵਰਕਰ ਦੀ ਭੂਮਿਕਾ ਨੂੰ ਪੂਰੀ ਇੱਜ਼ਤ ਮਿਲਦੀ ਰਹੇਗੀ | ਇਸ ਮੌਕੇ ਸਰਪੰਚ ਗੁਰਸਿਮਰਤਪਾਲ ਕੌਰ ਦੇ ਗ੍ਰਹਿ ਪਿੰਡ ਕੱਲਾ ਵਿਚ ਮੀਟਿੰਗ ਵਿਚ ਸ਼ਾਮਿਲ ਦਲਬੀਰ ਸਿੰਘ ਜਹਾਂਗੀਰ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਹਰਭੇਜ ਸਿੰਘ ਸਾਬਕਾ ਸਰਪੰਚ, ਬਲਾਕ ਸੰਮਤੀ ਮੈਂਬਰ ਨਵਪ੍ਰੀਤ ਕੌਰ, ਮੈਂਬਰ ਮੇਜਰ ਸਿੰਘ, ਸੁੱਚਾ ਸਿੰਘ, ਸੁਖਵੰਤ ਸਿੰਘ ਬਿੱਲਾ ਪ੍ਰਧਾਨ, ਅਵਤਾਰ ਸਿੰਘ, ਸਾਬਕਾ ਮੈਂਬਰ ਅੰਗਰੇਜ ਸਿੰਘ, ਜਸਬੀਰ ਸਿੰਘ, ਅਜੀਤ ਸਿੰਘ, ਯੂਥ ਆਗੂ ਦਿਲਾਵਰ ਸਿੰਘ, ਜਤਿੰਦਰ ਸਿੰਘ, ਪ੍ਰਗਟ ਸਿੰਘ ਫੌਜੀ, ਸੁਖਵਿੰਦਰ ਸਿੰਘ ਫੌਜੀ, ਸਵਿੰਦਰ ਸਿੰਘ ਸਿੰਦ, ਗੁਰਪ੍ਰੀਤ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਸਰਵਣ ਸਿੰਘ, ਅੰਮਿ੍ਤਪਾਲ ਸਿੰਘ, ਗੁਰਮੀਤ ਸਿੰਘ, ਗੁਰਬਚਨ ਸਿੰਘ, ਸੁਲੱਖਣ ਸਿੰਘ, ਹਰਭੇਜ ਸਿੰਘ ਮਾਟੋ, ਸਤਨਾਮ ਸਿੰਘ ਜਥੇਦਾਰ, ਸੰਤੋਖ ਸਿੰਘ, ਹੀਰਾ ਸਿੰਘ ਆਦਿ ਹਾਜ਼ਰ ਸਨ |