14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸਮਾਗਮ <br/>

Ad Position 21
No active advertisement
ਅਜੀਤ ਡੈਸਕ 27-12-2025
ਤਰਨ ਤਾਰਨ, 26 ਦਸੰਬਰ (ਹਰਿੰਦਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵਿਭਾਗਾਂ ਵਲੋਂ ਸਮੂਹਿਕ ਤੌਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਭਾਈ ਗੁਰਪ੍ਰੀਤ ਸਿੰਘ ਕੈਰੋਂ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਛੋਟੇ ਸਾਹਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਬਾਰੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੇ ਜ਼ੁਲਮ ਅਤੇ ਅੱਤਿਆਚਾਰ ਦੀਆਂ ਜੜ੍ਹਾਂ ਉਖੇੜ ਦਿੱਤੀਆਂ | ਉਨ੍ਹਾਂ ਕਿਹਾ ਕਿ ਇਸ ਸ਼ਹਾਦਤ ਵਰਗੀ ਮਿਸਾਲ ਦੁਨੀਆਂ ਵਿਚ ਹੋਰ ਕਿਤੇ ਵੀ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਕੁਰਬਾਨੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ | ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ 'ਚ ਕਿਧਰੇ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ਉਮਰ 'ਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ, ਨਿਡਰਤਾ ਤੇ ਦਿ੍ੜ੍ਹਤਾ ਨਾਲ ਧਰਮ 'ਤੇ ਅਡੋਲ ਰਹੇ | ਉਨ੍ਹਾਂ ਕਿਹਾ ਕਿਹਾ ਮਹਾਨ ਸ਼ਹਾਦਤ ਦੇ ਕੇ ਇਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਲੋਕ ਸਦਾ ਯਾਦ ਰੱਖਣਗੇ ਅਤੇ ਪ੍ਰੇਰਨਾ ਲੈਂਦੇ ਰਹਿਣਗੇ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੌਤਮ ਧਾਰੋਵਾਲੀਆ ਰਜਿਸਟਰਾਰ ਸਹਿਕਾਰੀ ਸਭਾਵਾਂ, ਜ਼ਿਲ੍ਹਾ ਚੋਣ ਦਫ਼ਤਰ ਤੋਂ ਸੁਖਪਾਲ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਪਿਸਟਲਾਂ ਸਮੇਤ ਫ਼ੜੇ ਗਏ ਨਸ਼ਾ ਤਸਕਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸੰਬੰਧ- ਐੱਸ.ਐੱਸ.ਪੀ. ਸੁਰਿੰਦਰ ਲਾਂਬ... ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਜ਼ਿਲ੍ਹਾ ਤਰਨ ਤਾਰਨ ਵਲੋਂ ਕੀਤੀਆਂ ਨਿਯੁਕਤੀਆਂ <br/>
Ad Position 24