14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹੈਰੋਇਨ ਅਤੇ ਪਿਸਟਲਾਂ ਸਮੇਤ ਫ਼ੜੇ ਗਏ ਨਸ਼ਾ ਤਸਕਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸੰਬੰਧ- ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Ad Position 21
No active advertisement
ਅਜੀਤ ਡੈਸਕ 27-12-2025

ਤਰਨ ਤਾਰਨ, 26 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 6 ਵਿਅਕਤੀਆਂ ਨੂੰ ਹੈਰੋਇਨ, ਪਿਸਟਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਪ੍ਰੈੱਸ ਕਾਨਫਰੰਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਅਤੇ ਡੀ.ਐੱਸ.ਪੀ.(ਡੀ) ਜਗਜੀਤ ਸਿੰਘ ਵਲੋਂ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ | ਜਿਨ੍ਹਾਂ ਵਿਚ ਡੀ.ਐੱਸ.ਪੀ.ਸਿਟੀ ਸੁਖਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਅਤੇ ਉਨ੍ਹਾਂ ਦੀ ਟੀਮ ਨੇ ਅੱਡਾ ਪਿੰਡ ਮਾਣਕਪੁਰਾ 'ਤੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਇਕ ਵਰਨਾਂ ਕਾਰ ਬਿਨਾਂ ਨੰਬਰੀ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਿਸ ਪਾਰਟੀ ਨੂੰ ਦੇਖਕੇ ਗੱਡੀ ਭਜਾਉਣ ਲੱਗਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ, ਜਿਸਨੇ ਆਪਣਾ ਨਾਮ ਨਸੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਥਾਣਾ ਸਰਾਏ ਅਮਾਨਤ ਖਾਂ ਦੱਸਿਆ ਜਿਸਦੀ ਤਲਾਸ਼ੀ ਕਰਨ 'ਤੇ ਉਸ ਪਾਸੋਂ 1 ਕਿੱਲੋ 492 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਦੇ ਖ਼ਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ ਅਤੇ ਨਸੀਬ ਸਿੰਘ ਪਾਸੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਪਾਕਿਸਤਾਨੀ ਤਸਕਰਾਂ ਪਾਸੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆ ਵਿਚ ਸਪਲਾਈ ਕਰਦਾ ਹੈ | ਨਸੀਬ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਦਾ ਤਿੰਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਇਸੇ ਤਰ੍ਹਾਂ ਡੀ.ਐੱਸ.ਪੀ.(ਡੀ) ਜਗਜੀਤ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਪਾਰਟੀ ਪੱਟੀ ਏਰੀਏ ਵਿਚ ਗਸ਼ਤ ਕਰ ਰਹੀ ਸੀ ਤਾਂ ਹਿਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਗੁਰਲਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸਭਰਾ ਥਾਣਾ ਸਦਰ ਪੱਟੀ ਦੇ ਗੈਂਗਸਟਰਾਂ ਨਾਲ ਸਬੰਧ ਹਨ, ਜੋ ਗੈਗਸਟਰਾਂ ਰਾਹੀਂ ਵੱਖ-ਵੱਖ ਨਜਾਇਜ਼ ਹਥਿਆਰਾ ਮੰਗਵਾਕੇ ਪੰਜਾਬ ਦੇ ਵੱਖ-ਵੱਖ ਜਿਲਿ੍ਹਆ ਵਿਚ ਸਪਲਾਈ ਕਰਦਾ ਹੈ | ਸੀ.ਆਈ.ਏ ਸਟਾਫ ਤਰਨ ਤਾਰਨ ਨੇ ਗੁਰਲਾਲ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 2 ਪਿਸਟਲ 9 ਐੱਮ.ਐੱਮ ਅਤੇ 4 ਜ਼ਿੰਦਾ ਰੌਂਦ ਬਰਾਮਦ ਕਰਕੇ ਉਸਦੇ ਖਿਲਾਫ਼ ਪੱਟੀ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਉਹ ਗੈਂਗਸਟਰਾਂ ਪਾਸੋਂ ਨਾਜਾਇਜ਼ ਹਥਿਆਰ ਮੰਗਵਾਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆ ਅਤੇ ਸ਼ਹਿਰਾਂ ਵਿਚ ਸਪਲਾਈ ਕਰਦਾ ਸੀ, ਜਿਸ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਿਲਆ ਹੈ। ਇਸੇ ਤਰ੍ਹਾਂ ਸੀ.ਆਈ.ਏ ਸਟਾਫ ਤਰਨ ਤਾਰਨ ਮਾੜੇ ਅਨਸਰਾਂ ਨੂੰ ਫੜਨ ਲਈ ਪਿੰਡ ਸਰਾਹਲੀ ਏਰੀਏ ਵਿੱਚ ਗਸ਼ਤ ਕਰ ਰਹੀ ਸੀ ਤਾਂ ਹਿਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਸੁਰਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਅਤੇ ਇਸਦਾ ਲੜਕਾ ਵਿਪੁਲ ਯਾਦਵ ਉਰਫ ਸੋਨੂੰ ਵਾਸੀਆਨ ਹੰਨੂਮਾਨਗੜ, ਜੋ ਕਿ ਅਲਟੋ ਕਾਰ ਨੰਬਰ ਆਰ.ਜੇ 31 ਸੀ.ਬੀ. 6153 'ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਤਰਨ ਤਾਰਨ ਦੇ ਪਿੰਡ ਸਰਾਹਲੀ ਏਰੀਏ ਵਿਚ ਹੈਰੋਇਨ ਦੀ ਵੱਡੀ ਖੇਪ ਦੇਣ ਆ ਰਹੇ ਹਨ, ਜਿਨ੍ਹਾਂ ਨੂੰ ਸੀ.ਆਈ.ਏ.ਸਟਾਫ ਪੁਲਿ ਨੇ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 504 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹ੍ਾਂ ਖਿਲਾਫ ਥਾਣਾ ਸਰਹਾਲੀ ਵਿਖੇ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਜਦੋਂ ੁਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇਹ ਪਾਕਿਸਤਾਨ ਪਾਸੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆ ਵਿਚ ਸਪਲਾਈ ਕਰਦੇ ਸਨ, ਜਿਨ੍ਹਾਂ ਦਾ ਅਦਾਲਤ ਵਲੋਂ ਤਿੰਨ ਦਾ ਪੁਲਿ ਰਿਮਾਂਡ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੀ.ਆਈ.ਏ ਸਟਾਫ ਤਰਨ ਤਾਰਨ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਭਿੱਖੀਵਿੰਡ ਏਰੀਏ ਰਾਹੁਲ ਪੁੱਤਰ ਲੱਡੂ ਵਾਸੀ ਏਕਤਾ ਨਗਰ ਅੰਮ੍ਰਿਤਸਰ ਅਤੇ ਯੁਵਰਾਜਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੋਬਿੰਦਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਆਪਣੇ ਵਿਦੇਸ਼ੀ ਵਾਕਫਕਾਰਾ ਪਾਸੋਂ ਨਾਜਾਇਜ਼ ਹਥਿਆਰ ਮੰਗਵਾਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿਚ ਸਪਲਾਈ ਕਰਦੇ ਹਨ, ਜੋ ਕਿ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀ.ਬੀ.02 ਬੀ.ਐੱਮ.1753 'ਤੇ ਸਵਾਰ ਹੋ ਕੇ ਬਾਰਡਰ ਏਰੀਏ ਦੇ ਪਿੰਡ ਮਾੜੀਮੇਘਾ ਵਿਚ ਨਾਜਾਇਜ਼ ਅਸਲੇ ਅਤੇ ਹੈਰੋਇਨ ਸਮੇਤ ਘੁੰਮ ਰਹੇ ਸਨ ਤਾਂ ਪੁਲਿਸ ਨੇ ਨਾਕਾਬੰਦੀ ਦੌਰਾਨ ਰਾਹੁਲ ਅਤੇ ਯੁਵਰਾਜਬੀਰ ਸਿੰਘ ਉਨ੍ਹਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 1 ਪਿਸਟਲ ਗਲੌਕ ਸਮੇਤ ਮੈਗਜ਼ੀਨ ਸਮੇਤ 2 ਜਿੰਦਾ ਰੌਂਦ, 50 ਗ੍ਰਾਮ ਹੈਰੋਇਨ, 4500 ਰੁਪਏ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਪਲੈਂਡਰ ਨੰਬਰ ਬਰਾਮਦ ਕਰਕੇ ਇਨ੍ਹਾਂ ਖ਼ਿਲਾਫ਼ ਥਾਣਾ ਖਾਲੜਾ ਵਿਖੇ ਅਸਲਾ ਐਕਟ, ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਇਨ੍ਹਾਂ ਦੱਸਿਆ ਕਿ ਪਾਕਿਸਤਾਨ ਪਾਸੋਂ ਨਾਜਾਇਜ਼ ਹਥਿਆਰ ਦੀਆਂ ਖੇਪਾਂ ਮੰਗਵਾਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿਚ ਕਰਦੇ ਸਨ।

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸਮਾਗਮ <br/>
Ad Position 24