14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੰਤ ਬਾਬਾ ਤਾਰਾ ਸਿੰਘ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 27-12-2025
ਸਰਹਾਲੀ ਕਲਾਂ, 26 ਦਸੰਬਰ (ਅਜੈ ਸਿੰਘ ਹੁੰਦਲ)-ਸਰਹਾਲੀ ਕਲਾਂ ਵਿਖੇ ਸੰਤ ਬਾਬਾ ਤਾਰਾ ਸਿੰਘ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਅੱਜ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਬਾਬਾ ਬਲਦੇਵ ਸਿੰਘ ਨੇ ਆਖਿਆ ਕਿ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਦੀ ਚਲਾਈ ਹੋਈ ਸੰਪਰਦਾਇ ਕਾਰ ਸੇਵਾ ਦੁਨੀਆਂ ਭਰ ਵਿਚ ਜਾਣੀ ਜਾਂਦੀ ਹੈ | ਕੁਦਰਤੀ ਆਫਤਾਂ ਵੇਲੇ ਸੰਤ ਬਾਬਾ ਸੁੱਖਾ ਸਿੰਘ ਨੇ ਦੁਖੀ ਲੋਕਾਂ ਦੀ ਬਾਂਹ ਫੜੀ ਅਤੇ ਹਰ ਲੋੜਵੰਦ ਦੀ ਸਹਾਇਤਾ ਕੀਤੀ ਗਈ | ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ, ਸੁੱਕੀਆਂ ਰਸਦਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਵੰਡਣ ਤੋਂ ਇਲਾਵਾ ਕਿਸਾਨਾਂ ਦੀਆਂ ਜ਼ਮੀਨਾਂ ਸੰਵਾਰ ਕੇ ਕਣਕ ਬੀਜਣ ਤੱਕ ਦੀ ਸੇਵਾ ਸੰਪਰਦਾਇ ਵਲੋਂ ਕੀਤੀ ਗਈ | ਅਸੀਂ ਸਮੂਹ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਵਾਗਤ ਕਰਦੇ ਹਾਂ | ਸੰਪਰਦਾਇ ਵਲੋਂ ਸਮਾਜ ਸੇਵਾ ਅਤੇ ਵਾਤਾਵਰਨ ਸੰਭਾਲ ਦੇ ਕਾਰਜ ਸਦਾ ਚੱਲਦੇ ਰਹਿੰਦੇ ਹਨ | ਸੇਵਾ ਦੇ ਖੇਤਰ ਵਿਚ ਆਪ ਜੀ ਨੇ ਇਕ ਵੱਡਾ ਇਤਿਹਾਸ ਸਿਰਜਿਆ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਰਾਹ ਦਸੇਰਾ ਬਣੇਗਾ |

Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਦਿਨ ਦਿਹਾੜੇ ਰਾਹਗੀਰ ਦਾ ਮੋਟਰਸਾਈਕਲ ਤੇ ਆਈ ਫੋਨ ਖੋਹ ਕੇ ਫ਼ਰਾਰ ਅਗਲੀ ਖ਼ਬਰ ਹੈਰੋਇਨ ਅਤੇ ਪਿਸਟਲਾਂ ਸਮੇਤ ਫ਼ੜੇ ਗਏ ਨਸ਼ਾ ਤਸਕਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸੰਬੰਧ- ਐੱਸ.ਐੱਸ.ਪੀ. ਸੁਰਿੰਦਰ ਲਾਂਬ...
Ad Position 24