15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੰਜਾਬ ਸਰਕਾਰ ਵਲੋਂ 1350 ਕਰੋੜ ਦੀ ਲਾਗਤ ਨਾਲ 3100 ਸਟੇਡੀਅਮ ਬਣਾਏ ਜਾ ਰਹੇ ਹਨ - ਵਿਧਾਇਕ ਹਰਮੀਤ ਸਿੰਘ ਸੰਧੂ <br/>

Ad Position 21
No active advertisement
ਅਜੀਤ ਡੈਸਕ 27-12-2025
ਤਰਨ ਤਾਰਨ, 26 ਦਸੰਬਰ (ਹਰਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿਚ ਖੇਡ ਬੁਨਿਆਦੀ ਢਾਂਚੇ ਦੇ ਨਵੀਂਨੀਕਰਨ ਲਈ 1350 ਕਰੋੜ ਦੀ ਲਾਗਤ ਨਾਲ 3100 ਸਟੇਡੀਅਮ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵਲੋਂ ਇਕ ਵਿਆਪਕ ਪੈਕੇਜ ਦੀ ਸੁਰੂਆਤ ਕੀਤੀ ਗਈ ਹੈ. ਜਿਸ ਵਿਚ ਰਾਜ ਭਰ ਵਿਚ ਲਗਪਗ 3 ਹਜ਼ਾਰ ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17 ਹਜ਼ਾਰ ਖੇਡ ਕਿੱਟਾਂ ਦੀ ਵੰਡ, ਇਕ ਵਿਆਪਕ ਖੇਡ ਪੋਰਟਲ ਦੀ ਸੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮੁੱਖ ਉਦੇਸ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖਤਰੇ ਤੋਂ ਦੂਰ ਰੱਖਣਾ ਹੈ | ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਨਵੀਂ ਖੇਡ ਨੀਤੀ-2023 ਮੁਤਾਬਕ ਸੂਬੇ ਭਰ ਦੇ ਪਿੰਡਾਂ ਵਿਚ ਇਹ ਸਟੇਡੀਅਮ ਬਣਾਏ ਜਾ ਰਹੇ ਹਨ | ਇਨ੍ਹਾਂ ਸਟੇਡੀਅਮਾਂ 'ਤੇ 1350ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਨ੍ਹਾਂ ਵਿਚ ਚਾਰਦੀਵਾਰੀ, ਗੇਟ, ਜੌਗਿੰਗ ਟਰੈਕ, ਪੱਧਰਾ ਖੇਡ ਦਾ ਮੈਦਾਨ, ਰੁੱਖ, ਵਾਲੀਬਾਲ ਕੋਰਟ, ਸਟੋਰ ਅਤੇ ਹੋਰ ਸਾਮਲ ਹਨ | ਸੂਬਾ ਸਰਕਾਰ ਵਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17 ਹਜ਼ਾਰ ਖੇਡ ਕਿੱਟਾਂ ਵੰਡੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਲੋਂ ਇਕ ਵਿਆਪਕ ਖੇਡ ਪੋਰਟਲ ਸੁਰੂ ਕੀਤਾ ਜਾ ਰਿਹਾ ਹੈ | ਖੇਡ ਪ੍ਰੇਮੀ ਅਤੇ ਖਿਡਾਰੀ ਇਕ ਕਲਿੱਕ 'ਤੇ ਖਿਡਾਰੀਆਂ ਦੀ ਰਜਿਸਟਰੇਸ਼ਨ, ਆਨਲਾਈਨ ਗ੍ਰੇਡੇਸਨ, ਆਨਲਾਈਨ ਡੀ.ਬੀ.ਟੀ., ਖੇਡ ਸਮਾਗਮ ਕਰਵਾਉਣ, ਗਰਾਊਾਡ ਰਿਜਰਵੇਸਨ, ਈ-ਸਰਟੀਫਿਕੇਟ, ਨਤੀਜੇ ਰਿਕਾਰਡ ਕਰਨ, ਪੈਨਸਨ/ਵਜੀਫੇ ਅਤੇ ਹੋਰ ਸਹੂਲਤਾਂ ਪ੍ਰਾਪਤ ਕਰ ਸਕਣਗੇ |

Ad Position 22
No active advertisement
ਪਿਛਲੀ ਖ਼ਬਰ ਭੁੱਚਰ ਵਿਖੇ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮ...
Ad Position 24