15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

'ਆਪ' ਸਰਕਾਰ ਦੇ ਦਿਨ ਹੁਣ ਪੁੱਗ ਚੁੱਕੇ, ਲੋਕ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਲਈ ਉਤਾਵਲੇ-ਰਣੀਕੇ

Ad Position 21
No active advertisement
ਅਜੀਤ ਡੈਸਕ 27-12-2025
ਜੇਠੂਵਾਲ, 26 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮੌਜੂਦਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਵੱਡੇ ਦਾਅਵੇ ਕਰਦੀ ਨਹੀਂ ਸੀ ਥੱਕਦੀ ਪਰ ਇਸ ਸਰਕਾਰ ਨੇ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਰੰਗਲਾ ਪੰਜਾਬ ਕੀ ਬਣਾਉਣ ਸੀ, ਸਗੋਂ ਕੰਗਲਾ ਪੰਜਾਬ ਜ਼ਰੂਰ ਬਣਾ ਦਿੱਤਾ ਜਦੋਂ ਕਿ ਅਮਨ ਕਾਨੂੰਨ ਦੀ ਸਥਿਤੀ ਡਾਵਾਡੋਲ ਨੌਜਵਾਨ ਹੱਥਾਂ 'ਚ ਡਿਗਰੀਆਂ ਫੜੀ ਦਰ ਦਰ ਦੀਆਂ ਠੋਹਕਰਾਂ ਖਾ ਰਹੇ ਹਨ, ਸਰਕਾਰੀ ਨੌਕਰੀਆਂ ਦੂਸਰੇ ਸੂਬਿਆਂ ਨੂੰ ਦਿੱਤੀਆਂ ਅਤੇ ਨਸ਼ਿਆਂ ਨੂੰ ਖਤਮ ਕਰਨ ਦੇ ਦਾਅਵੇ ਵੀ ਖੋਖਲੇ ਸਾਬਤ ਹੋ ਰਹੇ ਹਨ, ਜਿਸ ਕਰਕੇ ਸੂਬੇ ਦੇ ਲੋਕਾਂ ਦਾ ਇਸ ਸਰਕਾਰ ਨਾਲੋ ਮੋਹ ਭੰਗ ਹੋ ਚੁੱਕਾ ਤੇ ਇਸ ਸਰਕਾਰ ਦੇ ਦਿਨ ਹੁਣ ਪੁੱਗ ਚੁਕੇ ਹਨ | ਲੋਕ ਪੰਜਾਬ ਵਿਚ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਲਈ ਉਤਾਵਲੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਗੱਲਬਾਤ ਕਰਦਿਆਂ ਕੀਤਾ | ਰਣੀੇਕੇ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਹੁਣ ਤੋਂ ਹੀ ਹਲਕੇ 'ਚ ਪਾਰਟੀ ਨੂੰ ਮਜਬੂਤ ਕਰਨ ਦੀ ਚਲਾਈ ਗਈ ਮੁਹਿੰਮ ਤਹਿਤ ਹਲਕਾ ਅਟਾਰੀ 'ਚ ਵੀ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਆਉਂਦੇ ਦਿਨਾਂ ਵਿਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਤਾਂ ਕਿ ਪਾਰਟੀ ਦੇ ਵਰਕਰ ਪਿੰਡ ਪੱਧ+ 'ਤੇ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸ਼ਰਨਬੀਰ ਸਿੰਘ ਸੋਹੀ, ਨੰਬਰਦਾਰ ਮੰਗਤ ਸਿੰਘ, ਗੁਰਵਿੰਦਰ ਸਿੰਘ ਬੰਬ, ਗੁਰਜਿੰਦਰ ਸਿੰਘ ਹਯਰਾ, ਅਮਨਦੀਪ ਸਿੰਘ ਸੰਧੂ, ਸੁਖਬੀਰ ਸਿੰਘ ਸੋਖਲ, ਪ੍ਰਧਾਨ ਜਸਵੰਤ ਸਿੰਘ ਬੁੱਟਰ, ਹਿੰਦਰਜੀਤ ਸਿੰਘ ਢਿੱਲੋਂ, ਸਾਬਕਾ ਸਰਪੰਚ ਕਾਲ ਸਿੰਘ, ਕਰਮ ਸਿੰਘ ਗਿੱਲ, ਜਥੇ: ਹਰਭਾਲ ਸਿੰਘ ਬੁੱਟਰ, ਸੰਤੋਖ ਸਿੰਘ ਜੇਠੂਵਾਲ, ਗੁਰਪ੍ਰੀਤ ਸਿੰਘ ਗੋਪੀ, ਸਲਵਿੰਦਰ ਸਿੰਘ ਸੋਖਲ ਆਦਿ ਵਰਕਰ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਤੇ ਅਮਨ ਲਹਿਰ ਦੇ ਮੁਦੱਈ ਡਾ. ਚਰਨਜੀਤ ਦੀ ਬਰਸੀ ਮਨਾਈ ਅਗਲੀ ਖ਼ਬਰ ਗੁਰਦੁਆਰਾ ਢਾਬਸਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24