17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਹੈਰੋਇਨ, ਪਿਸਟਲ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 12 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 28-12-2025
ਤਰਨ ਤਾਰਨ, 27 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਪਿਸਟਲ, ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ ਸਾਰੀਆਂ ਸਬ-ਡਵੀਜ਼ਨਾਂ 'ਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਥਾਣਾ ਸਿਟੀ ਤਰਨ ਤਾਰਨ ਪੁਲਿਸ ਨੇ ਅਭਿਸ਼ੇਕ ਕੁਮਾਰ ਪੁੱਤਰ ਪਰਵਿੰਦਰ ਸਿੰਘ ਵਾਸੀ ਟੈਂਕੀ ਮੁਹੱਲਾ ਮੁਰਾਦਪੁਰ ਤਰਨ ਤਾਰਨ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 1800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਇਸਦੇ ਨਾਲ ਹੀ ਸੀ.ਆਈ.ਏ ਸਟਾਫ ਤਰਨ ਤਾਰਨ ਪੁਲਿਸ ਨੇ ਅੰਮਿ੍ਤਪਾਲ ਸਿੰਘ ਉਰਫ ਗੋਪੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਪੰਡੋਰੀ ਵੜੈਚ ਜ਼ਿਲ੍ਹਾ ਅੰਮਿ੍ਤਸਰ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 1 ਪਿਸਤੌਲ 30 ਬੋਰ ਸਮੇਤ 1 ਮੈਗਜੀਨ 2 ਜਿੰਦਾ ਰੋਂਦ ਬਰਾਮਦ ਕੀਤੇ ਗਏ | ਇਸੇ ਤਰ੍ਹਾਂ ਥਾਣਾ ਝਬਾਲ ਪੁਲਿਸ ਨੇ ਬਸੀਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਠੱਠਾ ਥਾਣਾ ਝਬਾਲ ਅਤੇ ਗੁਰਪ੍ਰੀਤ ਸਿੰਘ ਪੁੱਤਰ ਕਪਤਾਨ ਸਿੰਘ ਅਤੇ ਬੌਬੀ ਸਿੰਘ ਪੁੱਤਰ ਹਰਦੀਪ ਸਿੰਘ ਵਾਸੀਆਨ ਪੰਜਵੜ੍ਹ ਕਲਾਂ ਨੂੰ ਗਿ੍ਫਤਾਰ ਕਰਕੇ ਇਨ੍ਹਾਂ ਪਾਸੋਂ 2450 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਚਮਕੌਰ ਸਿੰਘ ਉਰਫ ਫੋਰਡ ਪੁੱਤਰ ਕਰਤਾਰ ਸਿੰਘ ਵਾਸੀ ਜੌਣੇਕੇ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 100 ਲੀਟਰ ਲਾਹਣ ਬਰਾਮਦ ਕੀਤੀ ਗਈ | ਇਸ ਤਰ੍ਹਾਂ ਥਾਣਾ ਗੋਇੰਦਵਾਲ ਪੁਲਿਸ ਨੇ ਅਮਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੀਨੇਵਾਲ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 6,750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਭਿੱਖੀਵਿੰਡ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਪੁਲਿਸ ਨੇ ਰਿੰਕੂ ਪੁੱਤਰ ਰਾਮਚੰਦ ਵਾਸੀ ਨੇੜੇ ਚਰਚ ਬਲੇਰ ਰੋਡ ਭਿੱਖੀਵਿੰਡ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਅਤੇ ਬੀ.ਐੱਸ.ਐੱਫ ਜਵਾਨਾਂ ਵਲੋਂ ਇਕ ਟੁੱਟਾ ਹੋਇਆ ਡਰੋਨ ਬਰਾਮਦ ਕੀਤਾ ਗਿਆ ਹੈ | ਇਸਦੇ ਨਾਲ ਹੀ ਥਾਣਾ ਖੇਮਕਰਨ ਪੁਲਿਸ ਨੇ ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਕਲਸ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 730 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਇਸੇੇ ਤਰ੍ਹਾਂ ਥਾਣਾ ਖਾਲੜਾ ਪੁਲਿਸ ਅਤੇ ਬੀ.ਐੱਸ.ਐੱਫ ਜਵਾਨਾਂ ਵਲੋਂ ਸਾਂਚੇ ਸਰਚ ਅਭਿਆਨ ਦੌਰਾਨ 767 ਗ੍ਰਾਮ ਆਈਸ ਬਰਾਮਦ ਕੀਤੀ ਗਈ, ਤੋੋਂ ਇਲਾਵਾ ਇਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਨੇ ਪੁਲਿਸ ਨੇ ਬਾਜ ਸਿੰਘ ਪੁੱਤਰ ਰੂਪ ਸਿੰਘ ਵਾਸੀ ਵਾਰਡ ਨੰਬਰ 10 ਖੇਮਕਰਨ ਨੂੰ ਗਿ੍ਫਤਾਰ ਕਰਕੇ ਉਸ ਪਾਸੋੋਂ 8 ਗ੍ਰਾਮ ਹੈਰੋਇਨ ਅਤੇ 730 ਰੁਪਏ ਡਰੱਗ ਮਨੀ ਬਰਾ ਮਦ ਕੀਤੀ ਗਈ ਹੈ | ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਪੱਟੀ ਅਧੀਨ ਪੈਂਦੇ ਥਾਣਾ ਸਰਹਾਲੀ ਪੁਲਿਸ ਨੇ ਰਾਜਬੀਰ ਸਿੰਘ ਉਰਫ ਲਵਲੀ ਪੁੱਤਰ ਦਰਸ਼ਨ ਸਿੰਘ ਵਾਸੀ ਸਰਹਾਲੀ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਤੋਂ ਇਲਾਵਾ ਸਰਹਾਲੀ ਪੁਲਿਸ ਨੇ ਅਕਾਸ਼ਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਚੌਧਰੀਵਾਲਾ ਥਾਣਾ ਸਰਹਾਲੀ ਨੂੰ ਗਿ੍ਫਤਾਰ ਕਰਕੇ ਇਸ ਪਾਸੋਂ 16500 ਨਾਜਾਇਜ਼ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੀ.ਓ. ਸਟਾਫ਼ ਦੇ ਇੰਚਾਰਜ ਐੱਸ.ਆਈ. ਗੁਰਭੇਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਹੋਇਆ ਥਾਣਾ ਵੈਰੋਵਾਲ ਵਿਖੇ ਦਰਜ ਮਾਮਲੇ ਵਿਚ ਭਗੌੜੇ ਮਲਕੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸੰਘਰ ਕਲਾ ਥਾਣਾ ਗੋਇੰਦਵਾਲ ਸਾਹਿਬ, ਜਿਸ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ, ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ, ਅਸਲਾ ਐਕਟ, ਏਅਰ ਕਰਾਫਟ ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੀ ਯਾਦ 'ਚ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਗੁਰਪੁਰੀ ਸਾਹਿਬ ਦੇ ਸਾਲਾਨਾ ਬਰਸੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ <br/>
Ad Position 24