17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੀ ਯਾਦ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 28-12-2025
ਤਰਨ ਤਾਰਨ, 27 ਦਸੰਬਰ (ਇਕਬਾਲ ਸਿੰਘ ਸੋਢੀ)- ਗੁਰਦੁਆਰਾ ਪੱਤੀ ਗੋਦੂ ਕੀ ਮਾਨੋਚਾਹਲ ਕਲਾਂ ਵਿਖੇ ਪਿੰਡ ਅਤੇ ਆਸ-ਪਾਸ ਦੀਆਂ ਸੰਗਤਾਂ ਵਲੋਂ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਅਤੇ ਹੋਰਨਾਂ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਬੱਚਿਆਂ ਵਲੋਂ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਹੋਰਨਾਂ ਸ਼ਹੀਦਾਂ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਜੀਤ ਸਿੰਘ ਚਾਹਲ, ਹਰਦੀਪ ਸਿੰਘ ਚਾਹਲ ਆਦਿ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੀ ਰਾਮ ਜੀ 'ਤੇ ਜਨਤਕ ਮੋਹਰ ਲਵਾਉਣ ਖ਼ਿਲਾਫ਼ ਪੰਜਾਬ ਖੇਤ ਮਜ਼ਦੂਰ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਹੈਰੋਇਨ, ਪਿਸਟਲ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 12 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>
Ad Position 24