17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 28-12-2025
ਸਰਹਾਲੀ ਕਲਾਂ, 27 ਦਸੰਬਰ (ਅਜੇ ਸਿੰਘ ਹੁੰਦਲ)-ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਪਿੰਡ ਸਰਹਾਲੀ ਦੇ ਗੁਰਦੁਆਰਾ ਜਨਮ ਸਥਾਨ ਬਾਬਾ ਰਾਮ ਸਿੰਘ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਕੱਢੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਵੱਡੀ ਗਿਣਤੀ ਵਿਚ ਸੰਗਤਾਂ ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ | ਸੰਪਰਦਾਇ ਕਾਰ ਸੇਵਾ ਸਰਹਾਲੀ ਅਤੇ ਪੱਤੀ ਵੱਡਾ ਪਾਸਾ ਦੀਆਂ ਸੰਗਤਾਂ ਦੇ ਉਤਸ਼ਾਹ ਸਦਕਾ ਕੱਢੇ ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਥਾਂ ਥਾਂ ਸਵਾਗਤ ਕੀਤਾ | ਪਿੰਡ ਦੇ ਗੁਰਦੁਆਰਾ ਚੁਬੱਚਾ ਸਾਹਿਬ, ਗੁਰਦੁਆਰਾ ਬਾਬਾ ਰਾਮ ਸਿੰਘ ਜੀ, ਗੁਰਦੁਆਰਾ ਸ਼ਹੀਦ ਬਾਬਾ ਰਾਜੂ ਸਿੰਘ ਜੀ, ਗੁਰਦੁਆਰਾ ਛਾਪਰੀ ਸਾਹਿਬ, ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਪਿੰਡ ਦੀਆਂ ਪੱਤੀਆਂ ਦੇ ਗੁਰਦੁਆਰਾ, ਚੌਂਕਾਂ ਵਿਚ ਪਿੰਡ ਵਾਸੀਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮੌਕੇ ਚੇਅਰਮੈਨ ਗੁਰਮਹਾਂਬੀਰ ਸਿੰਘ ਸੰਧੂ, ਹਰਮੀਤ ਸਿੰਘ ਸੰਧੂ, ਤਰਸੇਮ ਸਿੰਘ ਡੇਅਰੀ ਵਾਲੇ, ਸਾਬਕਾ ਸਰਪੰਚ ਅਮੋਲਕਜੀਤ ਸਿੰਘ, ਹਰਜੀਤ ਸਿੰਘ ਮੈਂਬਰ, ਮੰਗਲ ਸਿੰਘ, ਸ਼ਿੰਦਾ ਸਿੰਘ ਸਮੇਤ ਹੋਰ ਮੁਹਤਬਰ ਅਤੇ ਪਿੰਡ ਵਾਸੀ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਜੀ ਰਾਮ ਜੀ 'ਤੇ ਜਨਤਕ ਮੋਹਰ ਲਵਾਉਣ ਖ਼ਿਲਾਫ਼ ਪੰਜਾਬ ਖੇਤ ਮਜ਼ਦੂਰ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ <br/>
Ad Position 24