17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 28-12-2025
ਗੋਇੰਦਵਾਲ ਸਾਹਿਬ, 27 ਦਸੰਬਰ (ਸਕੱਤਰ ਸਿੰਘ ਅਟਵਾਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੇ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਤਿਹਾਸਕ ਅਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰਦੁਆਰਾ ਸ੍ਰੀ ਬਾਉਲੀ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਹਜੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਬਾਉਲੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੁਖ ਸਿੰਘ ਵਲੋਂ ਅਰਦਾਸ ਕਰਨ ਅਤੇ ਮੈਨੇਜਰ ਗੁਰਾ ਸਿੰਘ ਮਾਨ, ਐਡੀਨਲ ਮੈਨੇਜਰ ਨਿਰਮਲ ਸਿੰਘ ਕਾਹਲਵਾ ਵਲੋਂ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕਰਨ ਉਪਰੰਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਦੇ ਵੱਖ-ਵੱਖ ਪੜਾਵਾਂ ਲਈ ਰਵਾਨਾ ਹੋਇਆ | ਨਗਰ ਕੀਰਤਨ ਮੁੱਖ ਬਾਜ਼ਾਰ ਵਿਚੋੋਂ ਦੀ ਹੁੰਦਾ ਹੋਇਆ ਗੁਰਦੁਆਰਾ ਬੀਬੀ ਭਾਨੀ ਜੀ, ਮੁਹਲਾ ਲਹੌਰੀਆ, ਸਨਅਤੀ ਕੰਪਲੈਕਸ ਤੋਂ ਹੁੰਦਾ ਹੋਇਆ ਵੱਖ-ਵੱਖ ਪੜਾਵਾਂ 'ਤੇ ਪਹੁੰਚਿਆ | ਨਗਰ ਦੇ ਵੱਖ-ਵੱਖ ਪੜਾਵਾਂ 'ਤੇ ਪਹੁੰਚਿਆ ਨਗਰ ਕੀਰਤਨ ਵਿਚ ਸ਼ਾਮਲ ਬੈਂਡ ਪਾਰਟੀਆਂ ਗੱਤਕਾ ਪਾਰਟੀਆਂ ਤੋਂ ਇਲਾਵਾ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਦੇਰ ਸ਼ਾਮ ਨਗਰ ਕੀਰਤਨ ਨਗਰ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਬਾਬਾ ਸੁਬੇਗ ਸਿੰਘ ਡੇਰਾ ਚਰਨ ਬਾਗ ਗੋਇੰਦਵਾਲ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ, ਭੁਪਿੰਦਰ ਸਿੰਘ ਪੰਪ ਵਾਲੇ , ਜਥੇਦਾਰ ਪ੍ਰੇਮ ਸਿੰਘ ਪੰਨੂ, ਸਰਪੰਚ ਨਿਰਮਲ ਸਿੰਘ ਢੋਟੀ, ਮੈਂਬਰ ਸਾਹਿਬ ਸਿੰਘ, ਮਾਬਰ ਹਰਜੀਤ ਸਿੰਘ, ਸਾਬਕਾ ਹੈੱਡ ਗ੍ਰੰਥੀ ਕੁਲਵੰਤ ਸਿੰਘ, ਬਲਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸਰਵਨ ਸਿੰਘ ਸੰਮਾ ਲਾਹੌਰੀਆ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਰਜਿੰਦਰ ਸਿੰਘ ਫੌਜੀ, ਸੁਖਬੀਰ ਸਿੰਘ ਫੌਜੀ, ਸਾਬਕਾ ਮੈਂਬਰ ਸ਼ੇਰ ਸਿੰਘ, ਮੋਹਨ ਸਿੰਘ ਮੈਂਬਰ ਪੰਚਾਇਤ, ਡਾ ਮੱਸਾ ਸਿੰਘ, ਡਾ.ਸੰਤੋਖ ਸਿੰਘ, ਬਾਵਾ ਰਣਜੀਤ ਸਿੰਘ ਲੱਕੀ, ਬਲਕਾਰ ਸਿੰਘ ਬਾਰਾ, ਨੰਬਰਦਾਰ ਅਮਰਜੀਤ ਸਿੰਘ, ਸੁਰਜਨ ਸਿੰਘ ਲਾਹੌਰੀਆ, ਦਵਿੰਦਰ ਸਿੰਘ ਸਾਬਕਾ ਮੈਨੇਜਰ, ਦਲਜੀਤ ਸਿੰਘ ਵਿਰਕ, ਤਰਸੇਮ ਸਿੰਘ ਸਾਬਕਾ ਏ.ਐੱਸ.ਆਈ. ਪ੍ਰੀਤਮ ਸਿੰਘ ਸਾਬਕਾ ਕੈਸ਼ੀਅਰ , ਗੁਰਚਰਨ ਸਿੰਘ ਲਾਹੌਰੀਆ, ਗੁਰਦੇਵ ਸਿੰਘ ਘੜਕਾ, ਇੰਚਾਰਜ ਗਿਆਨੀ ਰਣਜੀਤ ਸਿੰਘ, ਗਿਆਨੀ ਸਤਬੀਰ ਸਿੰਘ ਧੂੰਦਾ, ਹਰਭਜਨ ਸਿੰਘ ਰਠੌਰ, ਅਮਰਿੰਦਰ ਸਿੰਘ ਗੈਸ ਏਜੰਸੀ, ਮੈਨੇਜਰ ਕਾਬਲ ਸਿੰਘ ਮੱਲੀ,ਰਛਪਾਲ ਸਿੰਘ ਰਾਣੀਵਲਾਹ ਪ੍ਰਧਾਨ ਮਲਕੀਤ ਸਿੰਘ, ਭੁਪਿੰਦਰ ਸਿੰਘ ਮਾਲਕੋ ਆਦਿ ਨੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਜੇਲ੍ਹਾਂ ਲਈ 126 ਕਰੋੜ ਰੁਪਏ ਦੀ ਲਾਗਤ ਨਾਲ ਏ.ਆਈ. ਅਧਾਰਿਤ ਉੱਪਕਰਨ ਖ਼ਰੀਦਣ ਦੀ ਪ੍ਰਕਿਰਿਆ ਜਾਰੀ-ਭੁੱਲਰ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24