17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਜੇਲ੍ਹਾਂ ਲਈ 126 ਕਰੋੜ ਰੁਪਏ ਦੀ ਲਾਗਤ ਨਾਲ ਏ.ਆਈ. ਅਧਾਰਿਤ ਉੱਪਕਰਨ ਖ਼ਰੀਦਣ ਦੀ ਪ੍ਰਕਿਰਿਆ ਜਾਰੀ-ਭੁੱਲਰ <br/>

Ad Position 21
No active advertisement
ਅਜੀਤ ਡੈਸਕ 28-12-2025
ਪੱਟੀ, 27 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੋਰਸੀਆਂ ਕਾਦਰਬਖਸ਼ ਲੁਧਿਆਣਾ ਜੇਲ੍ਹ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਬਣਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਮੁਹਾਲੀ 'ਚ ਜੇਲ੍ਹ ਭਵਨ ਹੈੱਡਕੁਆਰਟਰ ਦੀ ਉਸਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 815 ਵਾਰਡਰ/32 ਮੈਟਰਨ ਭਰਤੀ ਕੀਤੇ ਜਾ ਚੁੱਕੇ ਹਨ | ਇਸੇ ਤਰ੍ਹਾਂ 175 ਵਾਰਡਰ ਅਤੇ 4 ਮੈਟਰਨ ਦੀ ਭਰਤੀ ਜਲਦ ਹੀ ਮੁਕੰਮਲ ਹੋਣ ਵਾਲੀ ਹੈ | ਇਸ ਤੋਂ ਇਲਾਵਾ 13 ਡਿਪਟੀ ਸੁਪਰਡੈਂਟ ਗ੍ਰੇਡ-2, 29 ਸਹਾਇਕ ਸੁਪਰਡੈਂਟ, 451 ਵਰਡਰ ਅਤੇ 20 ਮੈਟਰਨ ਦੀ ਭਰਤੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ | ਇਸ ਤੋਂ ਇਲਾਵਾ ਪੈਸਕੋ ਦੇ 509 ਹੋਰ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ 359 ਹੋਰ ਪੈਸਕੋ ਕਰਮਚਾਰੀ ਜਲਦੀ ਭਰਤੀ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸੀ.ਆਰ.ਪੀ.ਐਫ. ਦੀ ਇਕ ਹੋਰ ਕੰਪਨੀ ਤਾਇਨਾਤ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਆਧੁਨਿਕ ਸੁਰੱਖਿਆ ਸਾਜ਼ੋ ਸਾਮਾਨ ਜਿਵੇਂ ਏ.ਆਈ. (ਆਰਟੀਫੀਸ਼ਿਅਲ ਇੰਟੈਲੀਜੈਂਸ) ਅਧਾਰਿਤ ਸੀ.ਸੀ.ਟੀ.ਵੀ., ਐਕਸਰੇ ਬੈਗੇਜ ਸਕੈਨਰ, ਸਰੀਰ 'ਤੇ ਲੱਗਣ ਵਾਲੇ ਕੈਮਰੇ ਆਦਿ 126 ਕਰੋੜ ਰੁਪਏ ਦੀ ਲਾਗਤ ਨਾਲ ਜੇਲ੍ਹਾਂ ਲਈ ਖਰੀਦੇ ਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਬਣੇ ਮੇਹਰ ਸਿੰਘ ਚੁਤਾਲਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ <br/>
Ad Position 24