17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਝਬਾਲ ਖੁਰਦ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 28-12-2025
ਝਬਾਲ, 27 ਦਸੰਬਰ (ਸੁਖਦੇਵ ਸਿੰਘ)- ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਦੀ ਦੇਖ ਰੇਖ ਸਰਕਾਰੀ ਐਲੀਮੈਂਟਰੀ ਸਕੂਲ ਝਬਾਲ ਖੁਰਦ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਕੀਤਾ ਗਿਆ | ਕੈਂਪ 'ਚ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ, ਬੀ.ਡੀ.ਪੀ.ਓ ਤਰਨ ਤਾਰਨ, ਪੰਚਾਇਤ ਸੈਕਟਰੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋਏ | ਸੈਮੀਨਾਰ ਦਾ ਮੁੱਖ ਮਕਸਦ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ, ਨਸ਼ਾ ਰਹਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਮੌਕੇ ਡਾ. ਅਮਰਬੀਰ ਸਿੰਘ ਮੈਡੀਕਲ ਅਫਸਰ ਓ.ਐੱਸ.ਟੀ ਸੈਂਟਰ ਝਬਾਲ ਨੇ ਦੱਸਿਆ ਕਿ ਨਸ਼ਿਆਂ ਦੀ ਲਤ ਹੌਲੀ-ਹੌਲੀ ਮਨੁੱਖ ਦੀ ਸਰੀਰਕ, ਮਾਨਸਿਕ ਅਤੇ ਆਰਥਿਕ ਹਾਲਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਕਾਰਨ ਨੌਜਵਾਨ ਆਪਣੀ ਪੜ੍ਹਾਈ, ਕਰੀਅਰ ਅਤੇ ਪਰਿਵਾਰਿਕ ਜੀਵਨ ਤੋਂ ਦੂਰ ਹੋ ਜਾਂਦੇ ਹਨ | ਡਾ.ਅਮਨਦੀਪ ਮਹਿਤਾ ਏ.ਐੱਮ.ਓ ਨੇ ਨਸ਼ਿਆਂ ਦੇ ਸਰੀਰ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਨੇ ਲੋਕਾਂ ਨੂੰ ਚੰਗੀ ਖੁਰਾਕ, ਖੇਡਾਂ ਅਤੇ ਯੋਗਾ ਵਰਗੀਆਂ ਗਤੀਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਨਸ਼ਿਆਂ ਤੋਂ ਦੂਰ ਰਹਿਣ ਵਿਚ ਮਦਦ ਮਿਲ ਸਕੇ | ਇਸ ਮੌਕੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪ੍ਰਤਿਨਿਧੀ ਨੇ ਦੱਸਿਆ ਕਿ ਸਰਕਾਰ ਅਤੇ ਅਥਾਰਟੀ ਵਲੋਂ ਨਸ਼ਿਆਂ ਦੇ ਖਿਲਾਫ਼ ਕਾਨੂੰਨੀ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ | ਜਿਸ 'ਚ ਹਾਜ਼ਰ ਲੋਕਾਂ ਨੇ ਇਸ ਵਿਸ਼ੇ ਸੰਬੰਧੀ ਆਪਣੇ ਸਵਾਲ ਪੁੱਛੇ ਅਤੇ ਬੁਲਾਰਿਆਂ ਨੇ ਉਨ੍ਹਾਂ ਦੇ ਸੰਤੋਸ਼ਜਨਕ ਜਵਾਬ ਦਿੱਤੇ | ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਪ੍ਰਤੀਨਿਧੀਆਂ ਵਲੋਂ ਹਾਜ਼ਰ ਲੋਕਾਂ ਨੂੰ ਨਸ਼ਾ ਮੁਕਤ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ, ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੰਚਾਇਤ ਸੈਕਟਰੀ ਮਨਦੀਪ ਕੌਰ, ਜੋਗਿਦਰ ਸਿੰਘ ਸਿੰਘ, ਸਰਪੰਚ ਜਤਿੰਦਰ ਸਿੰਘ, ਮੈਂਬਰ ਪੰਚਾਇਤ ਬਲਵਿੰਦਰ ਸਿੰਘ, ਚਰਨਜੀਤ ਸਿੰਘ, ਮਨੋਹਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਲੋਕ ਲਹਿਰ ਪਾਰਟੀ ਵਲੋਂ ਤੀਜਾ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>
Ad Position 24