18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

18 ਨੂੰ ਮਜੀਠਾ 'ਚ ਹੋਣ ਵਾਲੀ ਵਿਸ਼ਾਲ ਰੈਲੀ ਨਵਾਂ ਇਤਿਹਾਸ ਸਿਰਜੇਗੀ-ਤਲਬੀਰ ਗਿੱਲ <br/>

Ad Position 21
No active advertisement
ਅਜੀਤ ਡੈਸਕ 28-12-2025
ਜੇਠੂਵਾਲ, 27 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ )-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ 'ਆਪ' ਦੀ ਹਲਕਾ ਮਜੀਠਾ ਵਿਖੇ 18 ਜਨਵਰੀ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਜੋ ਕਿ ਮਜੀਠੇ ਹਲਕੇ 'ਚ ਇਕ ਨਵਾਂ ਇਤਿਹਾਸ ਸਿਰਜੇਗੀ | ਇਸ ਰੈਲੀ ਵਿਚ ਹਲਕੇ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਦੱਸ ਦੇਵੇਗਾ ਕਿ ਲੋਕ 'ਆਪ' ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਟਾਨ ਵਾਂਗ ਖੜ੍ਹੇ ਹਨ ਅਤੇ ਇਸ ਰੈਲੀ ਨੂੰ ਸਫਲ ਬਣਾਉਣ ਲਈ ਹੁਣ ਤੋਂ ਹੀ ਹਲਕੇ ਨੂੰ ਜ਼ੋਨਾਂ 'ਚ ਵੰਡ ਕੇ ਪਿੰਡ ਪੱਧਰ 'ਤੇ 'ਆਪ' ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ | ਗਿੱਲ ਨੇ ਅੱਗੇ ਕਿਹਾ ਕਿ 18 ਨੂੰ ਦਾਣਾ ਮੰਡੀ ੀਮਜੀਠਾ ਵਿਖੇ ਹੋਣ ਵਾਲ ਧੰਨਵਾਦ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰਪਾਲ ਸਿੰਘ ਗਿੱਲ ਹਦਾਇਤਪੁਰਾ, ਬਲਜਿੰਦਰ ਸਿੰਘ ਛੀਨਾ, ਸੁਖਪਾਲ ਸਿੰਘ ਗਿੱਲ, ਕੁਲਵੰਤ ਸਿੰਘ ਯੂਪੀ ਭੋਆ, ਲਖਵਿੰਦਰ ਸਿੰਘ ਲਾਡੀ ਭੋਆ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਸਾਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਨੌਜਵਾਨ ਪਨੀਰੀ ਨੂੰ ੁ ਆਪਣੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਣਾ... ਅਗਲੀ ਖ਼ਬਰ ਪੀ. ਬੀ. ਐੱਸ. ਮਾਲ ਚੌਕ ਮਹਿਤਾ ਵਾਲਿਆਂ ਵਲੋਂ ਨਗਰ ਕੀਰਤਨ ਦਾ ਸਵਾਗਤ <br/>
Ad Position 24