ਜੇਠੂਵਾਲ, 27 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਬਲਿਹਾਰ ਸਿੰਘ ਜੇਠੂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਰੰਟੀ ਕਾਨੂੰਨ ਨੂੰ ਰੱਦ ਕਰਕੇ ਇਸ ਸਰਕਾਰ ਨੇ ਗ਼ਰੀਬ ਵਰਗ ਨਾਲ ਸੰਬੰਧਿਤ ਲੋਕਾਂ ਨਾਲ ਧੋਖਾ ਕੀਤਾ ਹੈ | ਕਿਉਂਕਿ ਜਿਹੜਾ ਨਵਾਂ ਕਾਨੂੰਨ ਲਿਆਂਦਾ ਹੈ ਉਸ ਵਿਚ ਜੋ ਸਹੂਲਤਾਂ ਗ਼ਰੀਬਾਂ ਨੂੰ ਮਨਰੇਗਾ 'ਚ ਮਿਲਦੀਆਂ ਸਨ, ਉਹ ਕੋਹਾਂ ਦੂਰ ਹਨ ਅਤੇ ਕਾਂਗਰਸ ਹਾਈ ਕਮਾਂਡ ਵਲੋਂ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਖ਼ਤਮ ਕਰਕੇ ਨਵੇਂ ਲਿਆਂਦੇ ਕਾਨੂੰਨ ਵਿਰੁੱਧ ਕਾਂਗਰਸ ਦੇ ਸੀਨੀਅਰ ਕੌਮੀ ਆਗੂ ਰਾਹੁਲ ਗਾਂਧੀ ਦੀ ਅਗਵਾਈ 'ਚ ਦੇਸ਼ ਦੇ ਹਰ ਸੂਬੇ 'ਚ ਕੇਂਦਰ ਸਰਕਾਰ ਵਿਰੁੱਧ ਕਾਂਗਰਸ ਵਲੋਂ ਰੋਸ ਮੁਜ਼ਾਹਰੇ ਕੀਤੇ ਜਾਣਗੇ | ਕਿਉਂ ਕਿ ਮਨਰੇਗਾ ਸਕੀਮ ਤਹਿਤ ਹਰ ਗਰੀਬ ਨਾਲ ਸੰਬੰਧਿਤ ਲਾਭਪਾਤਰੀਆਂ ਨੂੰ ਹਰ ਸਾਲ 'ਚ 2 ਕਰੋੜ ਲੋਕਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕਰ ਕੇ ਸੱਤਾ ਸੰਭਾਲਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਿਛਲੇ 11 ਸਾਲਾਂ ਵਿਚ ਪੁਰਾਣੇ ਰੁਜ਼ਗਾਰਾਂ ਨੂੰ ਵੀ ਖਤਮ ਕਰ ਦਿੱਤਾ ਹੈ |