18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਸਬਾ ਰਮਦਾਸ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 28-12-2025
ਰਮਦਾਸ, 27 ਦਸੰਬਰ (ਜਸਵੰਤ ਸਿੰਘ ਵਾਹਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ , ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ (ਭਾਈ ਸੁੱਖਾ) ਜੀ, ਗੁਰਦੁਆਰਾ ਕਿਸ਼ਨ ਕੰਵਰ ਤਲਾਬ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ, ਕਥਾ ਵਾਚਕ , ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸੇ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ ਅੰਦਰ ਵੀ ਸ਼ਰਧਾ ਨਾਲ ਮਨਾਇਆ ਗਿਆ ਤੇ ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਅਮੈਰਿਕਨ ਸਕੂਲ ਜੰਡਿਆਲਾ ਗੁਰੂ 'ਚ 'ਦਸਤਾਰ-ਏ-ਸ਼ਾਨ' ਮੁਕਾਬਲੇ ਕਰਵਾਏ ਅਗਲੀ ਖ਼ਬਰ ਨਾਜਾਇਜ਼ ਬਦਲੀਆਂ ਨੂੰ ਰੋਕਣ ਲਈ ਬਾਰਡਰ ਜ਼ੋਨ ਅੰਮਿ੍ਤਸਰ ਵਿਖੇ ਰੋਸ ਧਰਨਾ 2 ਨੂੰ
Ad Position 24