ਜੰਡਿਆਲਾ ਗੁਰੂ, 27 ਦਸੰਬਰ (ਹਰਜਿੰਦਰ ਸਿੰਘ ਕਲੇਰ)-ਅਮੈਰਿਕਨ ਸਕੂਲ ਜੰਡਿਆਲਾ ਗੁਰੂ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਸਾਹਿਬਜ਼ਾਦਿਆਂ ਦੇ ਬਲਿਦਾਨਾਂ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਪ੍ਰੋਗਰਾਮ ਪੇਸ਼ ਕੀਤੇ ਗਏ | ਸਮਾਗਮ ਦੌਰਾਨ ਸਕੂਲ ਵਲੋਂ 'ਦਸਤਾਰੇ ਸ਼ਾਨ' ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਅਮੈਰਿਕਨ ਸਕੂਲ ਅਤੇ ਬਾਬਾ ਵਧਾਵਾ ਸਿੰਘ ਜੀ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਦਸਮੇਸ਼ ਮਹਾਜਨ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ, ਮਾਤਾ ਗੁਜਰੀ ਜੀ ਨਾਲ ਪਰਿਵਾਰ ਵਿਛੋੜੇ ਅਤੇ ਖਾਲਸਾ ਪੰਥ ਲਈ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਬਾਰੇ ਪ੍ਰੇਰਣਾਦਾਇਕ ਜਾਣਕਾਰੀ ਦਿੱਤੀ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ ਮੈਂਬਰਾਂ ਤੇ ਵਿਦਿਆਰਥੀ ਹਾਜ਼ਰ ਸਨ |