ਝਬਾਲ, 28 ਦਸੰਬਰ (ਸੁਖਦੇਵ ਸਿੰਘ)- ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਭਰਵੀਂ ਮੀਟਿੰਗ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਦਰਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਸਬੀਰ ਸਿੰਘ ਝਬਾਲ ਅਤੇ ਜ਼ਿਲ੍ਹਾ ਆਗੂ ਮਨਜੀਤ ਸਿੰਘ ਝਬਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਕੂਮਤ ਵਲੋਂ ਮਿਹਨਤਕਸ਼ ਲੋਕਾਂ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਦੇਸ਼ ਭਰ ਦੇ ਲੋਕ ਮਗਨਰੇਗਾ ਨੂੰ ਖ਼ਤਮ ਕਰਨ ਦੇ ਕਾਨੂੰਨ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਵਲੋਂ ਗ਼ਰੀਬਾਂ ਤੇ ਮਜ਼ਦੂਰਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ, ਗੂੰਗੀ ਤੇ ਬੋਲੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਣ ਅਤੇ ਮਜਦੂਰ ਵਰਗ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਇਸ ਮੌਕੇ ਪਿੰਡ ਪੱਧਰ ਦੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਪ੍ਰਧਾਨ ਰੂੜ ਸਿੰਘ, ਮੀਤ ਪ੍ਰਧਾਨ ਦਰਬਾਰਾ ਸਿੰਘ, ਜਰਨਲ ਸੈਕਟਰੀ ਸੁਖਵਿੰਦਰ ਸਿੰਘ, ਸਹਾਇਕ ਸਕੱਤਰ ਬਲਜੀਤ ਸਿੰਘ, ਪ੍ਰਚਾਰ ਸਕੱਤਰ ਇੰਦਰ ਸਿੰਘ, ਕਮੇਟੀ ਮੈਂਬਰ ਬੀਰ ਸਿੰਘ, ਲਾਲ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ |
ਕੇਂਦਰ ਸਰਕਾਰ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ 'ਤੇ ਤੁਲੀ- ਜਸਬੀਰ ਝਬਾਲ <br/>
ਅਜੀਤ ਡੈਸਕ
29-12-2025