27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਸੰਘਰਸ਼ ਦਾ ਐਲਾਨ <br/>

Ad Position 21
No active advertisement
ਰੋਸ ਪ੍ਰਦਰਸ਼ਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ | ਤਸਵੀਰ: ਮਨਜੀਤ ਸਿੰਘ <br/> 29-12-2025

ਤਰਨ ਤਾਰਨ, 28 ਦਸੰਬਰ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵਲੋਂ ਅਦਾਰੇ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਧੜੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸ਼ਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸੰਬੰਧਿਤ ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਨੇ ਅਦਾਰੇ ਦੀਆਂ ਜਾਇਦਾਦਾਂ ਵੇਚ ਕੇ ਪਾਵਰ ਕਾਰਪੋਰੇਸ਼ਨ ਦੇ ਅਕਾਰ ਨੂੰ ਘੱਟ ਕਰਨ ਦੀ ਪੂੰਜੀਪਤੀਆਂ ਦੇ ਹਿੱਤ ਪਾਲਣ ਵਾਲੀ ਲੋਕ ਵਿਰੋਧੀ ਨੀਤੀ ਦੇ ਮਾਨ ਸਰਕਾਰ ਦੇ ਮਨਸੂਬਿਆਂ ਖਿਲਾਫ਼ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਦੇ ਤਜਵੀਜ਼ਤ ਖਰੜੇ ਖਿਲਾਫ਼ ਲੜੇ ਜਾ ਰਹੇ ਸੰਘਰਸ਼ ਦੀ ਕੜੀ ਵਜੋਂ 1 ਤੋਂ 9 ਜਨਵਰੀ ਤੱਕ ਪਾਵਰਕਾਮ ਦੇ ਮੁੱਖ ਦਫਤਰ ਪਟਿਆਲਾ ਸਾਹਮਣੇ ਲੜੀਵਾਰ 24 ਘੰਟੇ ਦੀ ਭੁੱਖ ਹੜਤਾਲ ਰੱਖ ਕੇ ਰੋਜ਼ਾਨਾ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸੰਬੰਧੀ ਆਗੂਆਂ ਦੀ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਹਿੱਸਾ ਲੈਣ ਵਾਲੇ ਆਗੂਆਂ ਨੇ 16 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ 2025 ਦੇ ਲੋਕ ਵਿਰੋਧੀ ਖਰੜੇ ਅਤੇ ਹੋਰ ਮਾਰੂ ਨੀਤੀਆਂ ਖਿਲਾਫ਼ ਮੁਲਾਜ਼ਮ, ਮਜ਼ਦੂਰ, ਪੈਨਸ਼ਨਰ, ਨੌਜਵਾਨ, ਵਿਦਿਆਰਥੀ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਦਿੱਤੇ ਜਾ ਰਹੇ ਰੋਸ ਧਰਨਿਆਂ ਵਿਚ ਭਰਵੀਂ ਸ਼ਮੂਲੀਅਤ ਕਰਨ ਸਮੇਤ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ 'ਤੇ 21 ਜਨਵਰੀ ਨੂੰ ਪਾਵਰਕਾਮ ਦੇ ਮੁੱਖ ਦਫਤਰ ਪਟਿਆਲਾ ਸਾਹਮਣੇ ਦਿੱਤੇ ਜਾ ਰਹੇ ਰੋਸ ਧਰਨੇ ਅਤੇ ਝੰਡਾ ਮਾਰਚ ਨੂੰ ਕਾਮਯਾਬ ਕਰਨ ਲਈ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ | ਆਗੂਆਂ ਨੇ ਮੁਲਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ 10 ਅਤੇ 14 ਅਗਸਤ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਮਸਲਿਆਂ ਸੰਬੰਧੀ ਕੀਤੇ ਸਮਝੌਤੇ ਲਾਗੂ ਨਾ ਕੀਤੇ ਜਾਣ ਲਈ ਪਾਵਰ ਮੈਨੇਜਮੈਂਟ ਦੀ ਜੋਰਦਾਰ ਨਿੰਦਾ ਕੀਤੀ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਪੰਜਾਬ ਸਰਕਾਰ ਦੀ ਬਿਜਲੀ ਸੋਧ ਬਿੱਲ 2025 ਦੇ ਘਾਤਕ ਖਰੜੇ ਅਤੇ ਦੇਸ਼ ਵਿਚ 21 ਨਵੰਬਰ ਤੋਂ ਧੱਕੇ ਨਾਲ ਲਾਗੂ ਕੀਤੇ ਮਜ਼ਦੂਰ, ਮੁਲਾਜ਼ਮ ਵਿਰੋਧੀ ਚਾਰ ਲੇਬਰ ਕੋਡਾਂ ਖਿਲਾਫ਼ ਸਟੈਂਡ ਨਾ ਲੈਣ 'ਤੇ ਅਫਸੋਸ ਜ਼ਾਹਰ ਕਰਦੇ ਹੋਏ ਸਭਨਾਂ ਸੰਘਰਸ਼ਸ਼ੀਲ ਧਿਰਾਂ ਨੂੰ ਇਕਜੁੱਟ ਹੋ ਕੇ ਪੂੰਜੀਪਤੀਆਂ ਦੇ ਹਿੱਤ ਪਾਲਣ ਵਾਲੇ ਹਾਕਮਾਂ ਖਿਲਾਫ਼ ਵੱਡੀ ਲਹਿਰ ਖੜੀ ਕਰਨ ਲਈ ਸਾਂਝੇ ਸੰਘਰਸ਼ਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਬਲਦੇਵ ਸਿੰਘ ਮੰਡਾਲੀ, ਕੁਲਵਿੰਦਰ ਸਿੰਘ ਢਿੱਲੋਂ, ਸਰਿੰਦਰਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਸੁਖਵਿੰਦਰ ਸਿੰਘ ਚਾਹਲ, ਇੰਜੀ : ਹਰਮਨਦੀਪ, ਦਵਿੰਦਰ ਸਿੰਘ ਪਿਸ਼ੌਰ, ਮਨਜੀਤ ਸਿੰਘ ਚਾਹਲ, ਰਾਧੇਸ਼ਿਆਮ, ਜਸਵੀਰ ਸਿੰਘ ਆਂਡਲੂ, ਕੌਰ ਸਿੰਘ ਸੋਹੀ, ਦਲੀਪ ਕੁਮਾਰ, ਦਰਸ਼ਨ ਸਿੰਘ ਰਜੀਆ, ਅਮਰੀਕ ਸਿੰਘ ਮਸੀਤਾਂ, ਬਾਬਾ ਅਮਰਜੀਤ ਸਿੰਘ, ਗੁਰਦਿਆਲ ਸਿੰਘ, ਪਵਨਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਅਦਾਰੇ ਦੀਆਂ ਬੇਸ਼ਕੀਮਤੀ ਜਾਇਦਾਦਾਂ, ਜਿਨ੍ਹਾਂ ਨੂੰ ਸਰਕਾਰ ਆਪਣੀਆਂ ਰਾਜਸੀ ਲੋੜਾਂ ਲਈ ਵੇਚ ਰਹੀ ਹੈ, ਦਾ ਸੰਘਰਸ਼ਾਂ ਰਾਹੀਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ, ਕਿਉਂਕਿ ਸਰਕਾਰ ਦੀ ਇਸ ਨੀਤੀ ਦਾ ਖਮਿਆਜਾ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਸਮੇਤ ਬਿਜਲੀ ਖਪਤਕਾਰਾਂ ਨੂੰ ਭੁਗਤਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਛਿਛਰੇਵਾਲ ਵਿਖੇ ਭਾਜਪਾ ਨਾਲ ਸੰਬੰਧਿਤ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਕੇਂਦਰ ਸਰਕਾਰ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ 'ਤੇ ਤੁਲੀ- ਜਸਬੀਰ ਝਬਾਲ <br/>
Ad Position 24