27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਛਿਛਰੇਵਾਲ ਵਿਖੇ ਭਾਜਪਾ ਨਾਲ ਸੰਬੰਧਿਤ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 29-12-2025

ਝਬਾਲ, 28 ਦਸੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਛਿਛਰੇਵਾਲ ਵਿਖੇ ਸਰਪੰਚ ਜਸ਼ਨਦੀਪ ਸਿੰਘ ਦੀ ਅਗਵਾਈ 'ਚ ਭਾਜਪਾ ਨਾਲ ਸੰਬੰਧਿਤ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਸੰਬੰਧੀ ਪਹੁੰਚੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ | ਵਿਧਾਇਕ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸਰਪੰਚ ਜਸ਼ਨਦੀਪ ਸਿੰਘ ਦੀ ਅਗਵਾਈ ਵਿਚ ਛਿਛਰੇਵਾਲ ਪਿੰਡ ਦੇ ਜਿਹੜੇ ਭਾਜਪਾ ਨਾਲ ਸੰਬੰਧਿਤ ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ ਅਤੇ ਵਿਸ਼ਵਾਸ ਦਿਵਾਉਂਦੇ ਹਨ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿਚ ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਹਰਜੀਤ ਸਿੰਘ, ਸੁਖਚੈਨ ਸਿੰਘ, ਤਰਸੇਮ ਸਿੰਘ, ਮੁਖਤਿਆਰ ਸਿੰਘ, ਬਲਜਿੰਦਰ ਸਿੰਘ, ਮੇਜਰ ਸਿੰਘ, ਕਾਕੂ ਮੈਂਬਰ, ਬਲਵਿੰਦਰ ਸਿੰਘ, ਮੇਜਰ ਸਿੰਘ, ਜੰਗੂ ਸਿੰਘ, ਜਗਰੂਪ ਸਿੰਘ, ਚੰਨਣ ਸਿੰਘ, ਲਖਵਿੰਦਰ ਸਿੰਘ ਆਦਿ ਸ਼ਾਮਿਲ ਸਨ | ਇਸ ਮੌਕੇ ਸਰਪੰਚ ਜਸ਼ਨਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦਾ ਉਹ ਧੰਨਵਾਦੀ ਹਨ, ਜਿੰਨਾਂ ਨੇ ਭਾਜਪਾ ਨੂੰ ਛੱਡ ਕੇ 'ਆਪ' ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਅਵਤਾਰ ਸਿੰਘ, ਪ੍ਰਗਟ ਸਿੰਘ, ਕਨਵਰਜਗਦੀਪ ਸਿੰਘ, ਗੁਰਦਿਆਲ ਸਿੰਘ, ਗੁਰਜੀਤ, ਰਾਜਬਿੰਦਰ ਸਿੰਘ ਸਰਪੰਚ, ਜਗਦੀਸ਼ ਸਿੰਘ ਡੀ.ਸੀ., ਗੁਰਾ ਸਿੰਘ, ਸਤਿੰਦਰਪਾਲ ਸਿੰਘ ਬਿੱਟੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ <br/> ਅਗਲੀ ਖ਼ਬਰ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਸੰਘਰਸ਼ ਦਾ ਐਲਾਨ <br/>
Ad Position 24