27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੱਟੀ ਹਲਕੇ ਵਿਚ ਵਿਕਾਸ ਕੰਮ ਜੰਗੀ ਪੱਧਰ 'ਤੇ ਚਾਲੂ-ਮੰਤਰੀ ਭੁੱਲਰ <br/>

Ad Position 21
No active advertisement
ਪੱਟੀ ਹਲਕੇ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ | ਤਸਵੀਰ: ਕਾਲੇਕੇ <br/> 29-12-2025
ਪੱਟੀ, 28 ਦਸੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਪੱਟੀ ਵਿਖੇ ਪਾਰਟੀ ਦੇ ਦਫਤਰ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਸਮੇਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ, ਲੋਕ ਮੁਫ਼ਤ ਬਿਜਲੀ, ਸਿੱਖਿਆ ਕ੍ਰਾਂਤੀ, ਰੁਜ਼ਗਾਰ ਕ੍ਰਾਂਤੀ ਅਤੇ ਮਾਨ ਸਰਕਾਰ ਦੁਆਰਾ ਹੋਏ ਹੋਰ ਲੋਕ ਪੱਖੀ ਕੰਮਾਂ ਤੋਂ ਖ਼ੁਸ਼ ਹਨ ਅਤੇ ਮਾਨ ਸਰਕਾਰ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਇਕ ਵਾਰ ਫਿਰ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ 'ਚ ਉਹ ਦਿਨ ਰਾਤ ਹਾਜ਼ਰ ਹਨ | ਹਲਕੇ ਅਤੇ ਪੱਟੀ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ | ਹਲਕੇ ਵਿਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਸਬੀਰ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦਾ ਬਲਾਕ ਪ੍ਰਧਾਨ ਵੀ ਨਿਯੁਕਤ ਕੀਤਾ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ., ਮਾਰਕੀਟ ਕਮੇਟੀ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਅਮਨ ਕੁਮਾਰ ਵਿਪੀ, ਚੰਦਨ ਅਰੋੜਾ, ਰਾਜ ਕੁਮਾਰ ਅਰੋੜਾ, ਅਨਿਲ ਕੁਮਾਰ ਐਸ.ਓ., ਐਡਵੋਕੇਟ ਵਰੁਣ ਜੈਨ, ਵਿਮਲ ਕੁਮਾਰ, ਗੁਰਮੀਤ ਸਿੰਘ ਪੱਪੂ, ਜੱਜ ਸਿੰਘ ਮਾਲੜਾ, ਪੁਨੀਤ ਮਲਹੌਤਰਾ, ਜਗਮੋਹਨ ਮਲਹੌਤਰਾ, ਸੋਨੂੰ ਵਡੇਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਉ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਅਧਿਆਪਕਾਂ ਦੀ ਧਾਰਮਿਕ ਯਾਤਰਾ ਕਰਵਾਈ <br/>
Ad Position 24