27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਹਥਿਆਰਾਂ ਨਾਲ ਤਸਵੀਰਾਂ ਪੋਸਟ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 29-12-2025
ਤਰਨ ਤਾਰਨ, 28 ਦਸੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਪੋਸਟਾਂ ਪਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਾਲੀ ਦੇ ਏ.ਐਸ.ਆਈ. ਦਰਬਾਰਾ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਢੋਟੀਆਂ ਮੋੜ ਨੌਸ਼ਹਿਰਾ ਪੰਨੂੰਆਂ ਮੌਜੂਦ ਸਨ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਲਾਲ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ, ਜਿਸ ਨੇ ਹਥਿਆਰਾਂ ਪਿਸਟਲ ਅਤੇ ਰਾਈਫਲਾਂ ਨਾਲ ਆਪਣੇ ਫੇਸਬੁੱਕ ਅਕਾਊਾਟ ਪ੍ਰੋਫ਼ਾਈਲ 'ਤੇ ਹਥਿਆਰਾਂ ਨਾਲ ਵੀਡੀਓ ਪਾਈ ਹੈ, ਜਿਸ 'ਚ ਉਹ ਹਥਿਆਰਾਂ ਨੂੰ ਪ੍ਰਮੋਟ ਕਰ ਰਿਹਾ ਹੈ | ਇਸ ਇਤਲਾਹ 'ਤੇ ਪੁਲਿਸ ਵਲੋਂ ਜਾਂਚ ਕਰਦਿਆਂ ਗੁਰਲਾਲ ਸਿੰਘ ਦੇ ਵਿਰੁੱਧ ਹਥਿਆਰਾਂ ਨੂੰ ਪ੍ਰਮੋਟ ਕਰਨ 'ਤੇ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦਾਂ ਦੀ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਉ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ <br/>
Ad Position 24