27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਨਵੇਂ ਸਾਲ ਨੂੰ ਸਮਰਪਿਤ 'ਅਰਦਾਸ ਦਿਵਸ ਸਮਾਗਮ' ਪਹਿਲੀ ਨੂੰ

Ad Position 21
No active advertisement
ਅਜੀਤ ਡੈਸਕ 29-12-2025
ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 40 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ, 2025 ਨੂੰ ਅਲਵਿਦਾ ਕਹਿੰਦਿਆਂ ਅਤੇ ਨਵੇਂ ਵਰ੍ਹੇ 2026 ਨੂੰ ਜੀ ਆਇਆਂ ਕਹਿਣ ਲਈ, 'ਅਰਦਾਸ ਦਿਵਸ ਸਮਾਗਮ' 1 ਜਨਵਰੀ, 2026, ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾਵੇਗਾ | ਜਿਸ ਵਿਚ ਸਭਾ ਦੇ 42ਵੇਂ ਸਾਲ ਵਿਚ ਪ੍ਰਵੇਸ਼ ਕਰਨ ਦੀ ਖੁਸ਼ੀ ਵਿਚ, ਨਵੇਂ ਸਾਲ ਵਿਚ ਨਵੇਂ ਪ੍ਰੋਗਰਾਮ ਉਲੀਕਣ ਲਈ ਅਤੇ ਸਰੱਬਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਨਿਰਮਲ ਸਿੰਘ ਭੁੱਲਰ ਦਾ ਹਾਲ ਚਾਲ ਪੁੱਛਿਆ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>
Ad Position 24