ਚੋਗਾਵਾਂ, 28 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਮਾਲਾ ਸਿੰਘ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 31 ਦਸੰਬਰ ਨੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੇਵਾ ਸੋਸਾਇਟੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਦੇ ਸੇਵਾਦਾਰਾਂ ਨੇ ਦੱਸਿਆ ਕਿ 31 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਹੋਣਗੇ | ਉਪਰੰਤ ਭਾਈ ਪਿਆਰਾ ਸਿੰਘ ਖਾਲਸਾ ਦਾ ਕਵੀਸ਼ਰੀ ਜਥਾ ਅਤੇ ਭਾਈ ਜਗਦੀਸ਼ ਸਿੰਘ ਵਡਾਲਾ ਦਾ ਢਾਡੀ ਜਥਾ ਜੁੜੀ ਸੰਗਤ ਨੂੰ ਅਮਰ ਸ਼ਹੀਦ ਮੋਤੀ ਰਾਮ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਠੰਢੇ ਬੁਰਜ ਵਿਚ ਦੁੱਧ ਪਿਲਾਉਣ ਬਦਲੇ ਸੂਬਾ ਸਰਹਿੰਦ ਨੇ ਮੋਤੀ ਰਾਮ ਮਹਿਰਾ ਦੇ ਪਰਿਵਾਰ ਨੂੰ ਕੋਹਲੂ ਵਿਚ ਪੀੜ ਦੇਣ ਦੇ ਸ਼ਹਾਦਤ ਭਰੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ |