27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਛੀਨਾ ਕਰਮ ਸਿੰਘ ਵਿਖੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-12-2025
ਓਠੀਆਂ, 28 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ 10ਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਅੱਜ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ 'ਤੇ ਫੁੱਲਾਂ ਦੇ ਹਾਰ ਪਾ ਕੇ ਅਤੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਡੇਰਿਆਂ ਤੋਂ ਹੁੰਦਾ ਹੋਇਆ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਕੀਰਤਨੀ ਤੇ ਰਾਗੀ ਜਥਿਆਂ ਨੇ ਗੁਰੂ ਗੋਬਿੰਦ ਸਿੰਘ ਦਾ ਕੁਰਬਾਨੀਆਂ ਭਰਿਆ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਥਾਂ-ਥਾਂ 'ਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਪਿੰਡ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਪਿਆਲਾ ਵਿਖੇ ਬਾਬਾ ਨਿਰਬਾਣ ਦਾਸ ਦੀ ਬਰਸੀ ਪਹਿਲੀ ਨੂੰ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਸ਼ਹੀਦੀ ਸਮਾਗਮ 31 ਨੂੰ
Ad Position 24