27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਗਦਲੀ ਵਿਖੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-12-2025
ਜੰਡਿਆਲਾ ਗੁਰੂ, 28 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਗਦਲੀ ਦੀ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ | ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ | ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਗਲੀਆਂ 'ਚ ਗੁਰਬਾਣੀ ਦੀ ਮਿੱਠੀ ਗੂੰਜ ਸੁਣਾਈ ਦਿੱਤੀ | ਰਸਤੇ ਭਰ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਧਾਰਮਿਕ ਜੋਸ਼ ਨਾਲ ਭਰਪੂਰ ਮਾਹੌਲ ਬਣਿਆ ਰਿਹਾ | ਸੰਗਤਾਂ ਵਲੋਂ ਗੁਰੂ ਜਸ ਸਰਵਣ ਕੀਤਾ ਗਿਆ | ਇਸ ਮੌਕੇ ਲਾਡਲੀਆਂ ਫੌਜਾਂ, ਪ੍ਰਬੰਧਕ ਆਗੂਆਂ ਅਤੇ ਸੰਗਤਾਂ ਨੇ ਕਿਹਾ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਇਹ ਨਗਰ ਕੀਰਤਨ ਸਜਾਇਆ ਗਿਆ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਿਆ ਜਾ ਸਕੇ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜਸਬੀਰ ਸਿੰਘ ਜੱਸਾ, ਬਾਬਾ ਜੋਗਿੰਦਰ ਸਿੰਘ, ਜੱਸਾ ਸਿੰਘ, ਅਰਸ਼ਦੀਪ ਸਿੰਘ, ਗੁਰਪਾਲ ਸਿੰਘ, ਸੁਖਦੀਪ ਸਿੰਘ, ਗੁਰਭੇਜ ਸਿੰਘ, ਗੁਰਨਾਮ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਜਨਾਲਾ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸ਼ੁਰੂਆਤ ਜਲਦ ਹੋਵੇਗੀ- ਧਾਲੀਵਾਲ ਅਗਲੀ ਖ਼ਬਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਈ.ਐਨ.ਟੀ. ਦੇ ਡਾਕਟਰ ਸੁਮੀਤ ਸਿੰਘ ਨੇ ਅਹੁਦਾ ਸੰਭਾਲਿਆ
Ad Position 24