27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਅਜਨਾਲਾ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸ਼ੁਰੂਆਤ ਜਲਦ ਹੋਵੇਗੀ- ਧਾਲੀਵਾਲ

Ad Position 21
No active advertisement
ਅਜੀਤ ਡੈਸਕ 29-12-2025
ਅਜਨਾਲਾ, 28 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਜਨਾਲਾ ਸ਼ਹਿਰ ਦੀ ਕਾਇਆ ਕਲਪ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹਿਰ ਅੰਦਰ ਬਿਜਲੀ ਸੁਧਾਰਾਂ ਦੇ ਚੱਲ ਰਹੇ ਕੰਮ ਦਾ ਅਚਨਚੇਤ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਸਾਰੇ ਸ਼ਹਿਰ ਅੰਦਰ ਜਿੱਥੇ ਵੱਡੇ ਖੰਭੇ (11 ਮੀਟਰ) ਲਗਾਏ ਜਾ ਰਹੇ ਹਨ, ਉੱਥੇ ਹੀ ਹਾਈਵੋਲਟੇਜ ਕੇਬਲਾਂ ਪਾਈਆਂ ਜਾ ਰਹੀਆਂ ਹਨ ਅਤੇ ਓਵਰਲੋਡਿੰਗ ਖਤਮ ਕਰਨ ਲਈ ਨਵੇਂ ਟਰਾਂਸਫਾਰਮ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 220 ਕੇ. ਵੀ. ਬਿਜਲੀ ਘਰ ਅਪਗ੍ਰੇਡ ਕਰਨ ਦਾ ਕੰਮ ਵੀ ਮਾਰਚ ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਇਸ ਬਿਜਲੀ ਘਰ ਤੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਅਗਲੇ ਕੁਝ ਕੁ ਦਿਨਾਂ ਵਿਚ ਹੀ ਸ਼ੁਰੂ ਹੋ ਜਾਵੇਗਾ ਜਿਸ ਲਈ ਲੋੜੀਂਦੀ ਟੈਂਡਰ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ | ਇਸ ਮੌਕੇ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਕੌਂਸਲਰ ਰਾਜਬੀਰ ਕੌਰ ਚਾਹਲ ਦੇ ਪਤੀ ਸ਼ਿਵਦੀਪ ਸਿੰਘ ਚਾਹਲ, ਐਡਵੋਕੇਟ ਸੰਦੀਪ ਕੌਸ਼ਲ, ਠੇਕੇਦਾਰ ਸੁਰਜੀਤ ਸਿੰਘ, ਸੁੱਖਦਿਆਲ ਸਿੰਘ ਭੱਖਾ ਅਤੇ ਦਿਲਬਾਗ ਸਿੰਘ ਘੁੱਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ੍ਰੇਟ ਇੰਡੀਆ ਪ੍ਰੈਜ਼ੀਡੈਂਸੀ ਸਕੂਲ ਵਿਚ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਪਿੰਡ ਗਦਲੀ ਵਿਖੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24