27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 29-12-2025
ਜੰਡਿਆਲਾ ਗੁਰੂ, 28 ਦਸੰਬਰ (ਹਰਜਿੰਦਰ ਸਿੰਘ ਕਲੇਰ)-ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਦੀ ਯਾਦ 'ਚ ਅੱਜ ਜੰਡਿਆਲਾ ਗੁਰੂ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਲੋਹ ਲੰਗਰ ਵੈਰੋਵਾਲ ਰੋਡ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ | ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ਵਿਚ ਸਜਾ ਕੇ ਨਗਰ ਕੀਰਤਨ ਰਵਾਨਾ ਹੋਇਆ | ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਘਾਹ ਮੰਡੀ ਚੌਂਕ, ਵਾਲਮੀਕ ਚੌਂਕ, ਊਧਮ ਸਿੰਘ ਚੌਂਕ, ਗੁਰਦੁਆਰਾ ਮਲੀਆਨਾ ਸਾਹਿਬ, ਜੋਤੀਸਰ ਕਾਲੋਨੀ, ਸ਼ਹੀਦ ਊਧਮ ਸਿੰਘ ਕਾਲੋਨੀ ਅਤੇ ਹੁੰਦਲ ਕਾਲੋਨੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ | ਇਸ ਪਵਿੱਤਰ ਸਮਾਗਮ ਵਿੱਚ ਸੰਤ ਸਰੂਪ ਸਿੰਘ, ਸੁਵਿੰਦਰ ਸਿੰਘ ਚੰਦੀ, ਬਚਿੱਤਰ ਸਿੰਘ, ਗੁਰਸੇਵਕ ਸਿੰਘ, ਫਿੰਦਰਜੀਤ ਸਿੰਘ, ਹਰਜਾਪ ਸਿੰਘ, ਕੁਲਵੰਤ ਸਿੰਘ ਨੰਬਰਦਾਰ, ਅਮਨਦੀਪ ਸਿੰਘ ਸਮੇਤ ਵੱਡੀ ਸੰਖਿਆ 'ਚ ਸੰਗਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਡਾਇਰੈਕਟਰ ਪਿ੍ੰਸੀਪਲ ਦੀ ਟਾਟਾ ਸਟੀਲ ਵਰਲਡ 25 ਕਿੱਲੋਮੀਟਰ ਦੌੜ 'ਚ ਵਧੀਆ ਕਾਰਗੁਜ਼ਾਰੀ <br/>
Ad Position 24