27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 29-12-2025
ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਮਰਾਜ ਸਿੰਘ ਧਰਦਿਉ ਵਲੋਂ ਦੱਸਿਆ ਗਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜੋ ਬਿਜਲੀ ਬਿੱਲ 2025 ਅਤੇ ਸੀਡ ਬਿੱਲ 2025 ਲੋਕ ਸਭਾ ਵਿਚ ਪੇਸ਼ ਕਰਨੇ ਹਨ, ਉਨ੍ਹਾਂ ਦੇ ਵਿਰੋਧ ਵਿਚ ਪੂਰੇ ਪੰਜਾਬ ਵਿਚ ਸੰਯੁਕਤ ਮੋਰਚੇ ਦੀ ਕਾਲ 'ਤੇ ਸਖਤ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬਿਜਲੀ ਬਿੱਲ 2025 ਆਉਣ ਨਾਲ ਛੋਟੇ ਤੋਂ ਛੋਟਾ ਵਪਾਰੀ, ਜ਼ਿਮੀਦਾਰ, ਮਜ਼ਦੂਰ, ਹਰ ਵਰਗ ਨੂੰ ਭਾਰੀ ਨੁਕਸਾਨ ਹੋਏਗਾ | ਸੀਡ ਬਿੱਲ ਨਾਲ ਛੋਟੇ ਛੋਟੇ ਦੁਕਾਨਦਾਰ ਦੇ ਕਿਸਾਨਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ | ਸਰਕਾਰ ਇਨ੍ਹਾਂ ਦੋਹਾਂ ਬਿੱਲਾਂ ਦਾ ਸਿੱਧਾ ਸਾਧਾ ਫਾਇਦਾ ਕਾਰਪੋਰੇਟ ਘਰਾਣਿਆਂ ਨੂੰ ਪਹੁੰਚਾਉਣਾ ਚਾਹੁੰਦੀ ਹੈ | ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜੇਕਰ ਬਿਜਲੀ ਸੋਧ ਬਿੱਲ 2025 ਸੰਸਦ ਵਿਚ ਪੇਸ਼ ਕੀਤਾ ਜਾਂਦਾ ਤਾਂ ਉਸ ਤੋਂ ਅਗਲਾ ਦਿਨ ਕਾਲਾ ਦਿਨ ਮਨਾਇਆ ਜਾਵੇਗਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਅਨੋਖ ਸਿੰਘ ਹਸਨਪੁਰ, ਸੁਰਜੀਤ ਸਿੰਘ ਬੋਹੜਵਾਲ, ਹਰਵਿੰਦਰ ਸਿੰਘ ਬੁੱਟਰ, ਬਲਬੀਰ ਸਿੰਘ ਬੁੱਟਰ, ਸੁਖਰਾਮਬੀਰ ਸਿੰਘ ਲੁਹਾਰਕਾ, ਕੁਲਵਿੰਦਰ ਸਿੰਘ ਮਾਨ, ਸੁਰਜੀਤ ਸਿੰਘ ਗੁੰਮਟਾਲਾ, ਚਰਨਜੀਤ ਸਿੰਘ ਢਿੱਲੋਂ, ਸੁਖਦੇਵ ਸਿੰਘ ਵਿਰਕ, ਸੁਖਵਿੰਦਰ ਸਿੰਘ ਚਾਹਲ , ਸੂਬੇ: ਲਾਲਦੀਨ ਜੀ, ਹਵਾਲਦਾਰ ਹਰਦੀਪ ਸਿੰਘ, ਸੂਬੇ : ਮੰਗਲ ਸਿੰਘ, ਬਲਾਕ ਪ੍ਰਧਾਨ ਜਥੇਦਾਰ ਧਰਮ ਸਿੰਘ ਗੱਗੜਭਾਣਾ, ਅਨੋਖ ਸਿੰਘ ਹਸਨਪੁਰ, ਕਰਮ ਸਿੰਘ ਕਾਲੇਕੇ, ਪਰਮਜੀਤ ਸਿੰਘ ਕਾਲੇਕੇ, ਸਰਦੂਲ ਸਿੰਘ, ਜਸਬੀਰ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ, ਮਹਿੰਦਰ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਮਲੂਕ ਸਿੰਘ, ਸਾਹਿਬ ਸਿੰਘ, ਸੁਖਦੇਵ ਸਿੰਘ, ਪ੍ਰਤਾਪ ਸਿੰਘ , ਬਲਜੀਤ ਸਿੰਘ, ਸਰਬਜੀਤ ਸਿੰਘ ਆਦਿਕ ਕਿਸਾਨ ਮੈਂਬਰ ਸਾਹਿਬਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਵਿਖੇ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਵਿਚਾਰ ਗੋਸ਼ਟੀ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24