27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਖ਼ਾਲਸਾ ਕਾਲਜ ਮਹਿਤਾ ਵਿਖੇ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਸੈਮੀਨਾਰ

Ad Position 21
No active advertisement
ਅਜੀਤ ਡੈਸਕ 29-12-2025
ਚੌਂਕ ਮਹਿਤਾ, 28 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜ ਅਤੇ ਕਾਲਜੀਏਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬਹਾਦਰੀ, ਬੇਮਿਸਾਲ ਸੂਰਬੀਰਤਾ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕਤਾ ਪੈਦਾ ਕਰਦਿਆਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਮਨੋਰਥ ਲਈ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨਾਲ ਸੰਬੰਧਿਤ ਸ਼ਬਦ ਗਾਇਨ, ਕਵੀਸ਼ਰੀ, ਕਵਿਤਾ ਅਤੇ ਭਾਸ਼ਣ ਪੇਸ਼ ਕੀਤੇ | ਜਿਸ ਰਾਹੀਂ ਵਿਦਿਆਰਥੀਆਂ ਨੂੰ ਆਨੰਦਪੁਰ ਸਾਹਿਬ ਛੱਡਣ ਤੋਂ ਲੈ ਕੇ ਚਮਕੌਰ ਸਾਹਿਬ ਵਿਚ ਵੱਡੇ ਸਾਹਿਬਜ਼ਾਦਿਆ ਦੀ ਸ਼ਹੀਦੀ, ਫਤਿਹਗੜ੍ਹ ਸਾਹਿਬ ਵਿੱਚ ਧਰਮ ਦੀ ਰੱਖਿਆ ਕਰਦਿਆਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਮਾਤਾ ਗੁਜਰੀ ਜੀ ਦੀ ਅਡਿੱਗਤਾ ਅਤੇ ਬਹਾਦੁਰੀ ਨੂੰ ਵੀ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ | ਇਸ ਅਵਸਰ 'ਤੇ ਕਾਲਜ ਦੇ ਪਿ੍ੰਸੀਪਲ ਸ. ਗੁਰਦੀਪ ਸਿੰਘ ਜਲਾਲ ਉਸਮਾ ਨੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਸਮੇਸ਼ ਪਿਤਾ ਦਾ ਅਨੰਦਪੁਰ ਨੂੰ ਛੱਡਣਾ, ਸਰਸਾ ਨਦੀ ਤੇ ਪਰਿਵਾਰ ਵਿਛੋੜਾ, ਚਮਕੌਰ ਸਾਹਿਬ ਦੀ ਜੰਗ, ਮਾਛੀਵਾੜੇ ਦੇ ਜੰਗਲ ਤੋਂ ਲੈ ਕੇ ਸਾਕਾ ਸਰਹਿੰਦ ਦਾ ਇਤਿਹਾਸ ਵਿਦਿਆਰਥੀਆਂ ਨਾਲ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚੌਥਾ ਨਾਹਰਾ-ਏ-ਦਸਤਾਰ ਮੁਕਾਬਲਾ ਸੇਂਟ ਸੋਲਜ਼ਰ ਸਕੂਲ 'ਚ ਕਰਵਾਇਆ ਅਗਲੀ ਖ਼ਬਰ ਜੁਡੀਸ਼ੀਅਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਵਲੋਂ ਨਸ਼ਿਆਂ ਵਿਰੁੱਧ ਰੈਲੀ <br/>
Ad Position 24